Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Mohali Encounter : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਮਨੀਸ਼ ਬਾਊਂਸਰ ਦਾ ਕਤਲ ਕਰਨ ਵਾਲੇ ਦੋ ਗੈਂਗਸਟਰ ਜ਼ਖ਼ਮੀ

May 09, 2024 03:15 PM

ਮੁਹਾਲੀ : ਚੰਡੀਗੜ੍ਹ ਲੱਗੇ ਨਿਊ ਮੁੱਲਾਂਪੁਰ ਵਿਚ ਗੈਂਗਸਟਰਾਂ ਤੇ ਮੁਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਦੋ ਗੈਂਗਸਟਰ ਜ਼ਖਮੀ ਹੋ ਗਏ ਹਨ ।ਦੱਸਿਆ ਜਾ ਰਿਹਾ ਹੈ ਕਿ ਬਾਊਂਸਰ ਮਨੀਸ਼ ਕੁਮਾਰ ਦੇ ਕਥਿਤ ਕਾਤਲ ਗੈਂਗਸਟਰਾਂ ਤੇ ਸਪੈਸ਼ਲ ਸੈੱਲ ਵਿਚਾਲੇ ਐਨਕਾਊਂਟਰ ਵਿਚ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਗੈਂਗਸਟਰਾਂ ਨੇ ਪਹਿਲਾਂ ਪੁਲਿਸ ਤੇ ਫਾਈਰਿੰਗ ਕੀਤੀ, ਫਿਰ ਜਵਾਬੀ ਫਾਈਰਿੰਗ ਵਿਚ ਗੈਂਗਸਟਰ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਇਕ ਦੇ ਲੱਕ ਵਿਚ ਅਤੇ ਦੂਜੇ ਦੇ ਪੈਰ ਵਿਚ ਗੋਲੀ ਲੱਗੀ ਹੈ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਇਨ੍ਹਾਂ ਗੈਂਗਸਟਰਾਂ ਵਿਚੋਂ ਇਕ ਦਾ ਨਾਂ ਵਿਰਕਮ ਰਾਣਾ ਉਰਫ ਹੈਪੀ ਹੈ ਤੇ ਦੂਜੇ ਦਾ ਨਾਂ ਕਿਰਨ ਹੈ। ਇਨ੍ਹਾਂ ਵਿਚੋਂ ਹੈਪੀ ਪਿੰਡ ਤੇੜ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਜਿਥੋਂ ਦਾ ਮਨੀਸ਼ ਬਾਉਂਸਰ ਰਹਿਣ ਵਾਲਾ ਸੀ । ਇਨ੍ਹਾਂ ਵਿਚੋਂ ਕਿਰਨ ਉਰਫ ਧਨੁਆ ਖਰੜ ਦਾ ਰਹਿਣ ਵਾਲਾ ਹੈ। ਉਸ 'ਤੇ ਕਈ ਅਪਰਾਧਿਕ ਪਰਚੇ ਦਰਜ ਹੈ। ਜ਼ਿਕਰਯੋਗ ਹੈ ਕਿ ਖਰੜ ਦੇ ਚੰਦੋ ਪਿੰਡ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਦੋ ਹਮਲਾਵਰਾਂ ਨੇ ਮਨੀਸ਼ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਇਹ ਹਮਲਾ ਬਾਊਂਸਰਾਂ ਦੇ ਦੋ ਗਰੁੱਪਾਂ ਵਿਚਾਲੇ ਚੱਲ ਰਹੇ ਗੈਂਗਵਾਰ ਦਾ ਨਤੀਜਾ ਸੀ। ਕਿਹਾ ਜਾ ਰਿਹਾ ਹੈ ਕਿ ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

Have something to say? Post your comment

More From Punjab

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ