Saturday, July 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

May 16, 2024 02:43 PM

 ਚੰਡੀਗੜ੍ਹ : ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਸਨ। ਉਹ ਸੁੱਚਾ ਸਿੰਘ ਲੰਗਾਹ ਮਾਮਲੇ ਵਿਚ ਕਾਰਵਾਈ ਦੀ ਮੰਗ ਕਰ ਰਹੇ ਸਨ।ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਸੱਚ ਸੁਣ ਕੇ ਕਾਰਵਾਈ ਕਰਨ ਦੀ ਬਜਾਏ ਮੈਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ। ਰਵੀਕਰਨ ਕਾਹਲੋਂ ਨੇ ਸੁਖਬੀਰ ਬਾਦਲ 'ਤੇ ਗੰਭੀਰ ਦੋਸ਼ ਲਾਏ ਕਿ ਉਹ ਪਾਰਟੀ ਨਹੀਂ, ਲਿਮਟਿਡ ਕੰਪਨੀ ਚਲਾ ਰਹੇ ਹਨ। ਸੁਖਬੀਰ ਪਾਰਟੀ ਵਿੱਚ ਰਬੜ ਦੀ ਮੋਹਰ ਬਣ ਗਏ ਹਨ। ਪਾਰਟੀ ਨੂੰ ਬਿਕਰਮ ਮਜੀਠੀਆ ਚਲਾ ਰਿਹਾ ਹੈ। ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਿਚਾਰ ਦਾ ਵਿਰੋਧ ਕੀਤਾ ਸੀ ਕਿ ਜਬਰ ਜਨਾਹ ਕਰਨ ਵਾਲੇ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ। ਪਰ ਉਨ੍ਹਾਂ ਨੇ ਮੈਨੂੰ ਹੀ ਪਾਰਟੀ ਵਿੱਚੋਂ ਕੱਢ ਦਿੱਤਾ। ਕਾਹਲੋਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਲਾਭ ਮਿਲੇਗਾ। ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਹਲੋ ਡੇਰਾ ਬਾਬਾ ਨਾਨਕ ਸੀਟ 'ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 234 ਵੋਟਾਂ ਨਾਲ ਹਾਰ ਗਏ ਸਨ। ਦੱਸ ਦੇਈਏ ਕਿ ਰਵੀ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ। ਰਵੀਕਰਨ ਕਾਹਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋਂ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਰਾਹੀਂ ਦਿੱਤੀ।

Have something to say? Post your comment

More From Punjab

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਪੇਸ਼ੀ 16 ਅਗਸਤ ਨੂੰ, ਦੀਪਕ ਟੀਨੂੰ , ਕਪਿਲ ਪੰਡਿਤ, ਦੀਪਕ ਮੁੰਡੀ ਤੇ ਜੱਗੂ ਭਗਵਾਨਪੁਰੀਆ ਨਹੀਂ ਹੋ ਸਕੇ ਵੀਸੀ ਰਾਹੀਂ ਪੇਸ਼

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਪੇਸ਼ੀ 16 ਅਗਸਤ ਨੂੰ, ਦੀਪਕ ਟੀਨੂੰ , ਕਪਿਲ ਪੰਡਿਤ, ਦੀਪਕ ਮੁੰਡੀ ਤੇ ਜੱਗੂ ਭਗਵਾਨਪੁਰੀਆ ਨਹੀਂ ਹੋ ਸਕੇ ਵੀਸੀ ਰਾਹੀਂ ਪੇਸ਼

 ਪੰਜਾਬੀ ਖ਼ਬਰਾਂ ਪੰਜਾਬ ਤਰਨਤਾਰਨ ਸੜਕ ਪਾਰ ਕਰਦੇ 21 ਸਾਲਾ ਨੌਜਵਾਨ ਨੂੰ ਆਲਟੋ ਕਾਰ ਨੇ ਮਾਰੀ ਟੱਕਰ, ਮੌਤ

ਪੰਜਾਬੀ ਖ਼ਬਰਾਂ ਪੰਜਾਬ ਤਰਨਤਾਰਨ ਸੜਕ ਪਾਰ ਕਰਦੇ 21 ਸਾਲਾ ਨੌਜਵਾਨ ਨੂੰ ਆਲਟੋ ਕਾਰ ਨੇ ਮਾਰੀ ਟੱਕਰ, ਮੌਤ

ਤਿੰਨ ਘੰਟੇ ਦੀ ਜੱਦੋ- ਜਹਿਦ ਤੋਂ ਬਾਅਦ ਬਟਾਲਾ ਪੁਲਿਸ ਨੇ ਗੈਂਗਸਟਰ ਕੀਤਾ ਕਾਬੂ, ਕਬਜ਼ੇ 'ਚ ਲਈ ਮਰਸੀਡੀਜ਼ ਗੱਡੀ ਤੇ ਪਿਸਤੌਲ

ਤਿੰਨ ਘੰਟੇ ਦੀ ਜੱਦੋ- ਜਹਿਦ ਤੋਂ ਬਾਅਦ ਬਟਾਲਾ ਪੁਲਿਸ ਨੇ ਗੈਂਗਸਟਰ ਕੀਤਾ ਕਾਬੂ, ਕਬਜ਼ੇ 'ਚ ਲਈ ਮਰਸੀਡੀਜ਼ ਗੱਡੀ ਤੇ ਪਿਸਤੌਲ

ਨਸ਼ੇ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਜੇਲ੍ਹ ਵਿੱਚੋਂ ਵੀ ਮਿਲਿਆ ਨਸ਼ਾ, ਤਿੰਨ ਜਣਿਆਂ ਖਿਲਾਫ ਕੇਸ ਦਰਜ, ਪੈਸਕੋ ਕਰਮਚਾਰੀ ਦੀ ਹੋਈ ਗ੍ਰਿਫਤਾਰੀ

ਨਸ਼ੇ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਜੇਲ੍ਹ ਵਿੱਚੋਂ ਵੀ ਮਿਲਿਆ ਨਸ਼ਾ, ਤਿੰਨ ਜਣਿਆਂ ਖਿਲਾਫ ਕੇਸ ਦਰਜ, ਪੈਸਕੋ ਕਰਮਚਾਰੀ ਦੀ ਹੋਈ ਗ੍ਰਿਫਤਾਰੀ

ਦਸੂਹਾ ’ਚ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ 2 ਨੌਜਵਾਨਾਂ ਦੀ ਕੀਤੀ ਵੱਢ-ਟੁੱਕ, 1 ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

ਦਸੂਹਾ ’ਚ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ 2 ਨੌਜਵਾਨਾਂ ਦੀ ਕੀਤੀ ਵੱਢ-ਟੁੱਕ, 1 ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

 ਸੁਨਿਆਰੇ ਦੀ ਦੁਕਾਨ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ’ਚ ਜੁਟੀ

ਸੁਨਿਆਰੇ ਦੀ ਦੁਕਾਨ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ’ਚ ਜੁਟੀ

ਪੱਟੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ; ਖੜ੍ਹੇ ਟਰੱਕ ’ਚ ਵੱਜਾ ਬਾਈਕ, ਦੋ ਮੌਤਾਂ

ਪੱਟੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ; ਖੜ੍ਹੇ ਟਰੱਕ ’ਚ ਵੱਜਾ ਬਾਈਕ, ਦੋ ਮੌਤਾਂ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ

ਮਕਾਨ ਵੇਚ ਕੇ ਆਏ ਮਾਮੇ ਦੇ 21 ਲੱਖ ਲੈ ਕੇ ਦੋਸਤ ਨਾਲ ਭੱਜੀ ਭਾਣਜੀ, ਪਰਿਵਾਰ ਨੂੰ ਬੇਹੋਸ਼ ਕਰਕੇ ਦਿੱਤਾ ਘਟਨਾ ਨੂੰ ਅੰਜ਼ਾਮ

ਮਕਾਨ ਵੇਚ ਕੇ ਆਏ ਮਾਮੇ ਦੇ 21 ਲੱਖ ਲੈ ਕੇ ਦੋਸਤ ਨਾਲ ਭੱਜੀ ਭਾਣਜੀ, ਪਰਿਵਾਰ ਨੂੰ ਬੇਹੋਸ਼ ਕਰਕੇ ਦਿੱਤਾ ਘਟਨਾ ਨੂੰ ਅੰਜ਼ਾਮ