ਲੁਧਿਆਣਾ: ਲੁਧਿਆਣਾ ਦੇ ਰਣਜੀਤ ਨਗਰ ਇਲਾਕੇ ਵਿੱਚੋਂ ਭੇਦਭਰੇ ਹਾਲਾਤਾਂ ਵਿੱਚ 55 ਸਾਲ ਦਾ ਵਿਅਕਤੀ ਲਾਪਤਾ ਹੋ ਗਿਆ l ਪੰਜ ਦਿਨਾਂ ਤੱਕ ਤਲਾਸ਼ ਕਰਨ ਦੇ ਬਾਵਜੂਦ ਵਿਅਕਤੀ ਸਬੰਧੀ ਕੋਈ ਸੂਚਨਾ ਨਾ ਮਿਲੀ l ਹੁਣ ਪਰਿਵਾਰਿਕ ਮੈਂਬਰਾਂ ਦਾ ਮੰਨਣਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ l ਇਸ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਰਣਜੀਤ ਨਗਰ ਦੀ ਰਹਿਣ ਵਾਲੀ ਗੁਰਮੀਤ ਕੌਰ ਨੇ ਦੱਸਿਆ ਕਿ 19 ਮਈ ਨੂੰ ਉਸ ਦਾ ਪਤੀ ਬਲਜੀਤ ਸਿੰਘ ਸ਼ਾਮ 4:30 ਵਜੇ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਮੱਥਾ ਟੇਕਣ ਲਈ ਗਿਆ ਸੀ l ਦੇਰ ਸ਼ਾਮ ਤੱਕ ਵੀ ਜਦ ਉਹ ਘਰ ਨਾ ਪਰਤਿਆ ਤਾਂ ਪਰਿਵਾਰਿਕ ਮੈਂਬਰਾਂ ਨੇ ਉਸਨੂੰ ਲੱਭਣਾ ਸ਼ੁਰੂ ਕੀਤਾ l ਵਾਕਫ ਵਿਅਕਤੀਆਂ ਅਤੇ ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਉਸ ਸਬੰਧੀ ਕੋਈ ਜਾਣਕਾਰੀ ਨਾ ਮਿਲੀ l ਗੁਰਮੀਤ ਕੌਰ ਨੇ ਖਦਸ਼ਾ ਜਾਹਿਰ ਕੀਤਾ ਕਿ ਉਸਦੇ ਪਤੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ l ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਛੇ ਦੇ ਏਐਸਆਈ ਦਿਲਬਾਗ ਰਾਏ ਨੇ ਦੱਸਿਆ ਕਿ ਪੁਲਿਸ ਨੇ ਔਰਤ ਗੁਰਮੀਤ ਕੌਰ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ l