Saturday, July 05, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

50 ਲੱਖ ਦੀ ਫਿਰੌਤੀ ਮੰਗਣ ਵਾਲਾ ਗਿਰੋਹ ਕਾਬੂ

July 31, 2024 03:20 PM

---ਜੇਲ੍ਹ 'ਚ ਬੰਦ ਸਾਥੀਆਂ ਦੀ ਮੱਦਦ ਨਾਲ ਦਿੱਤਾ ਘਟਨਾ ਨੂੰ ਅੰਜਾਮ
--03 ਪਿਸਟਲ, 09 ਕਾਰਤੂਸ 32 ਬੋਰ ਜਿੰਦਾ ਸਮੇਤ 02 ਮੈਗਜੀਨ, ਇਕ ਮੋਟਰਸਾਇਕਲ ਅਤੇ ਸਵਿਫਟ ਕਾਰ ਬਰਾਮਦ
ਬਰਨਾਲਾ, 31 ਜੁਲਾਈ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਬਰਨਾਲਾ ਪੁਲਿਸ ਨੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਨੂੰ ਕਾਬੂ ਕਰਕੇ 03 ਪਿਸਟਲ, 09 ਕਾਰਤੂਸ 32 ਬੋਰ ਜਿੰਦਾ ਸਮੇਤ 02 ਮੈਗਜੀਨ, ਇਕ ਮੋਟਰਸਾਇਕਲ ਨੰ.ਪੀਬੀ.73ਏ-1526 ਮਾਰਕਾ ਪਲਟੀਨਾ ਅਤੇ ਸਵਿਫਟ ਕਾਰ ਨੰਬਰੀ ਪੀਬੀ-19ਐਲ-8100 ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਇਸ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ, ਜਦੋਂ
ਸੰਦੀਪ ਸਿੰਘ ਮੰਡ ਪੀਪੀਐਸ ਕਪਤਾਨ ਪੁਲਿਸ (ਇੰਨ) ਬਰਨਾਲਾ, ਰਜਿੰਦਰਪਾਲ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨ) ਬਰਨਾਲਾ, ਮਾਨਵਜੀਤ ਸਿੰਘ ਪੀ.ਪੀ.ਐਸ.ਉਪ ਕਪਤਾਨ ਪੁਲਿਸ, ਸਬ ਡਿਵੀਜਨ ਤਪਾ ਦੀ ਅਗਵਾਈ ਹੇਠ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਿਤੀ 08 ਜੁੁਲਾਈ ਨੂੰ ਸੱਤਪਾਲ ਉਰਫ਼ ਸੱਤਪਾਲ ਮੌੜ ਵਾਸੀ ਤਪਾ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸਦੇ ਫੋਨ ਨੰਬਰ 'ਤੇ ਇੰਟਰਨੈਸ਼ਨਲ ਨੰਬਰਾਂ ਤੋਂ ਵਟਸਐਪ ਕਾਲਾਂ ਆ ਰਹੀਆਂ ਹਨ ਜੋ ਕਾਲ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਲੱਕੀ ਪਟਿਆਲ ਦੱਸ ਰਿਹਾ ਸੀ ਅਤੇ ਜਿਸਨੇ ਪ੍ਰਾਰਥੀ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਧਮਕੀ ਦਿੱਤੀ ਸੀ | ਇਸ ਸੂਚਨਾ ਦੇ ਅਧਾਰ 'ਤੇ ਕੇਸ ਥਾਣਾ ਤਪਾ ਵਿਖੇ ਦਰਜ ਕੀਤਾ ਗਿਆ | ਸੀ.ਆਈ.ਏ. ਸਟਾਫ਼ ਬਰਨਾਲਾ ਅਤੇ ਥਾਣਾ ਸ਼ਹਿਣਾ ਦੀ ਟੀਮ ਵੱਲੋਂ ਮੁਕੱਦਮੇ ਦੀ ਤਫਤੀਸ਼ ਪੂਰੀ ਡੂੰਘਾਈ ਅਤੇ ਤਕਨੀਕੀ ਢੰਗਾਂ ਨਾਲ ਅਮਲ 'ਚ ਲਿਆਉਂਦੇ ਹੋਏ ਟੈਕਨੀਕਲ ਸੈਲ, ਬਰਨਾਲਾ ਦੀ ਮੱਦਦ ਨਾਲ ਗੁਰਪ੍ਰੀਤ ਸਿੰਘ ਗਿੱਲ ਪੁੱਤਰ ਨਛੱਤਰ ਸਿੰਘ ਵਾਸੀ ਗਿੱਲ ਪੱਤੀ ਮੌੜ ਨਾਭਾ, ਜ਼ਿਲ੍ਹਾ ਬਰਨਾਲਾ, ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਮਲਕੀਤ ਸਿੰਘ ਵਾਸੀ ਵਾਸੀ ਕਮਾਲ ਪੱਤੀ ਮੌੜ ਨਾਭਾ, ਜ਼ਿਲ੍ਹਾ ਬਰਨਾਲਾ, ਗੁਰਤੇਜ ਸਿੰਘ ਉਰਫ਼ ਕੁੰਡਾ ਪੁੱਤਰ ਰਣਜੀਤ ਸਿੰਘ ਵਾਸੀ ਕੋਠੇ ਦੁੱਲਮਸਰ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੂੰ ਕਾਬੂ ਕੀਤਾ ਗਿਆ | ਕੇਸ ਦੀ ਤਫਤੀਸ਼ ਦੌਰਾਨ ਜਗਸੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸੁਖਾਨੰਦ, ਜ਼ਿਲ੍ਹਾ ਮੋਗਾ, ਗੁਰਵੀਰ ਸਿੰਘ ਪੁੱਤਰ ਰੁਪਿੰਦਰ ਵਾਸੀ ਮਾੜੀ ਮੁਸ਼ਤਫਾ, ਜ਼ਿਲ੍ਹਾ ਮੋਗਾ, ਲਵਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮਾੜੀ ਮੁਸਤਫਾ ਜ਼ਿਲ੍ਹਾ ਮੋਗਾ (ਜੇਲ੍ਹ ਫਰੀਦਕੋਟ), ਗੁਰਪ੍ਰੀਤ ਸਿੰਘ ਉਰਫ਼ ਕੁੱਕੀ ਪੁੱਤਰ ਲਾਭ ਸਿੰਘ ਵਾਸੀ ਪੜੋਲ ਜ਼ਿਲ੍ਹਾ ਐਸ.ਏ.ਐਸ. ਨਗਰ (ਜੇਲ੍ਹ ਪਟਿਆਲਾ), ਗੁਰਪ੍ਰੀਤ ਸਿੰਘ ਉਰਫ਼ ਬਰਾੜ ਪੁੱਤਰ ਸਾਧੂ ਸਿੰਘ ਵਾਸੀ ਸੁੱਖਨੰਦ, ਜ਼ਿਲ੍ਹਾ ਮੋਗਾ (ਜੇਲ੍ਹ ਸ੍ਰੀ ਮੁਕਤਸਰ) ਨੂੰ ਨਾਮਜਦ ਕੀਤਾ ਗਿਆ | ਕਾਬੂ ਕੀਤੇ ਵਿਅਕਤੀ ਗੁਰਦੀਪ ਸਿੰਘ ਤੋਂ 03 ਪਿਸਟਲ, 09 ਕਾਰਤੂਸ 32 ਬੋਰ ਜਿੰਦਾ ਸਮੇਤ 02 ਮੈਗਜੀਨ, ਇਕ ਮੋਟਰਸਾਇਕਲ ਨੰ.ਪੀਬੀ.73ਏ-1526 ਮਾਰਕਾ ਪਲਟੀਨਾ ਅਤੇ ਜਗਸੀਰ ਸਿੰਘ ਗੁਰਵੀਰ ਸਿੰਘ ਪਾਸੋਂ ਸਵਿਫਟ ਕਾਰ ਨੰਬਰੀ ਪੀਬੀ-19ਐਲ-8100 ਬਰਾਮਦ ਕੀਤੀ ਗਈ |
--ਬਾਕਸ ਨਿਊਜ—
--ਜੇਲ੍ਹ 'ਚ ਬੰਦ ਸਾਥੀਆਂ ਦੀ ਮੱਦਦ ਨਾਲ ਦਿੱਤਾ ਘਟਨਾ ਨੂੰ ਅੰਜਾਮ
ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਮੁਦਈ ਮੁਕੱਦਮਾ ਦਾ ਮੋਬਾਇਲ ਨੰਬਰ ਆਪਣੇ ਜੇਲ 'ਚ ਬੈਠੇ ਸਾਥੀਆਂ ਨੂੰ ਦੇ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਮਾਨਯੋਗ ਅਦਾਲਤ ਪਾਸੋਂ ਜੇਲ 'ਚ ਬੰਦ ਦੋਸ਼ੀਆਂ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕੁੱਕੀ, ਦੋਸ਼ੀ ਲਵਪ੍ਰੀਤ ਸਿੰਘ, ਦੋਸ਼ੀ ਗੁਰਪ੍ਰੀਤ ਸਿੰਘ ਉਰਫ ਬਰਾੜ ਨੂੰ ਵੱਖ ਵੱਖ ਜੇਲ੍ਹਾਂ ਤੋਂ ਲਿਆ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ | ਉਕਤ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਆਪਣੇ ਬਾਹਰਲੇ ਭਗੌੜੇ ਸਾਥੀਆਂ ਨਾਲ ਰਲਕੇ ਮੁਦਈ ਸੱਤਪਾਲ ਨੂੰ ਡਰਾ ਧਮਕਾ ਕੇ ਫਿਰੌਤੀ ਦੀ ਮੰਗ ਕੀਤੀ ਸੀ |
--ਬਾਕਸ ਨਿਊਜ—
ਦੋਸ਼ੀਆਂ ਖਿਲਾਫ਼ ਪਹਿਲਾਂ ਦਰਜ ਮੁਕੱਦਮਿਆਂ ਦਾ ਵੇਰਵਾ
ਗੁਰਦੀਪ ਸਿੰਘ ਖਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ, ਗੁਰਤੇਜ ਸਿੰਘ ਉਰਫ਼ ਘੁੰਡਾ ਖਿਲਾਫ਼ ਵੱਖ ਵੱਖ ਥਾਣਿਆਂ 'ਚ ਦੋ ਮਾਮਲੇ ਦਰਜ ਹਨ, ਲਵਪ੍ਰੀਤ ਸਿੰਘ ਉਰਫ਼ ਲਵੀ ਖਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ 'ਚ 11 ਮਾਮਲੇ ਦਰਜ ਹਨ | ਗੁਰਪ੍ਰੀਤ ਸਿੰਘ ਉਰਫ਼ ਕੁੱਕੀ ਖਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ 'ਚ ਚਾਰ ਕੇਸ ਦਰਜ ਹਨ ਅਤੇ ਗੁਰਪ੍ਰੀਤ ਸਿੰਘ ਉਰਫ਼ ਬਰਾੜ ਖਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ 'ਚ 9 ਮਾਮਲੇ ਦਰਜ ਹਨ |

Have something to say? Post your comment

More From Punjab

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

Sanjeev Arora Joins Punjab Cabinet as Industry & NRI Affairs Minister

Sanjeev Arora Joins Punjab Cabinet as Industry & NRI Affairs Minister

Punjab Man Injured in Missile Debris Dies Weeks After Wife's Death

Punjab Man Injured in Missile Debris Dies Weeks After Wife's Death

ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ 4 ਦਿਨਾਂ ਰਿਮਾਂਡ 'ਤੇ ਭੇਜਿਆ ਗਿਆ, ਅਦਾਲਤ ਅੱਗੇ ਤਣਾਅਪੂਰਨ ਮਾਹੌਲ

ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ 4 ਦਿਨਾਂ ਰਿਮਾਂਡ 'ਤੇ ਭੇਜਿਆ ਗਿਆ, ਅਦਾਲਤ ਅੱਗੇ ਤਣਾਅਪੂਰਨ ਮਾਹੌਲ

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ: ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ  -ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ