ਲੁਧਿਆਣਾ : ਸਾਹਨੇਵਾਲ ਦੇ ਗੋਬਿੰਦਗੜ੍ਹ ਇਲਾਕੇ 'ਚ ਬੁੱਧਵਾਰ ਦੇਰ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ, ਸਾਲੇ ਅਤੇ ਧੀ 'ਤੇ ਤੇਜ਼ਾਬ ਸੁੱਟ ਦਿੱਤਾ। ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।