ਬਰਨਾਲਾ/ਧਨੌਲਾ, 1 ਅਕਤੂਬਰ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਕਾਈ ਧਨੌਲਾ ਦੇ ਵੱਖ-ਵੱਖ ਵਿੰਗਾ ਨਾਲ ਸੰਬੰਧਿਤ ਸਮੂਹ ਅਹੁਦੇਦਾਰਾਂ ਅਤੇ ਬੂਥ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਗੋਲਡਨ ਰਿਜੋਰਟ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ, ਸਰਪੰਚ ਸੁਖਪਾਲ ਸਿੰਘ ਛੰਨਾ, ਹਰਿੰਦਰ ਸਿੰਘ ਧਨੋਲਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਹੋਏ, ਜਦੋਂ ਕਿ ਪ੍ਰਬੰਧਕ ਸਕੱਤਰ ਹਰਿੰਦਰ ਸਿੰਘ ਔਲਖ ਵੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਲੇਮਪੁਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਸਿੱਖ ਕੌਮ ਦੇ ਜਰਨੈਲ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੀ ਹੈ। ਘੱਟ ਗਿਣਤੀ ਕੌਮਾਂ ਉਪਰ ਹੋਣ ਵਾਲੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੀ ਹੈ। ਪੰਜਾਬ ਦੇ ਤਾਜ਼ਾ ਵਿਗੜ ਰਹੇ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਸਿਆਸੀ ਪੱਖ ਤੋਂ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸ. ਸੁਖਪਾਲ ਸਿੰਘ ਛੰਨਾ ਨੇ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਾਰੂ ਵਰਕਰਾਂ ਵੱਲੋਂ ਕਮਰ ਕੱਸ ਲਈ ਗਈ ਹੈ। ਚੋਣਾਂ ਦੀ ਤਿਆਰੀਆਂ ਦੇ ਮੱਦੇ ਨਜ਼ਰ ਅੱਜ ਧਨੋਲਾ ਇਕਾਈ ਦੇ ਸਮੂਹ ਅਹੁਦੇਦਾਰ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸਮੂਹ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਾਮਿਲ ਹੋ ਕੇ ਜਿੱਥੇ ਆਪਸੀ ਏਕਤਾ ਦਾ ਸਬੂਤ ਦਿੱਤਾ ਉੱਥੇ ਹੀ ਭਰੋਸਾ ਦਵਾਇਆ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਸੌਂਪੀ ਜਾਣ ਵਾਲੀ ਹਰ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨਿਰਮਲ ਸਿੰਘ ਢਿੱਲੋ, ਬਲਦੇਵ ਸਿੰਘ, ਜਸਵਿੰਦਰ ਸਿੰਘ ਧਨੌਲਾ, ਜਸਵਿੰਦਰ ਸਿੰਘ ਕਾਹਲੋਂ, ਰਜੇਸ਼ ਕੁਮਾਰ, ਲਾਭ ਸਿੰਘ, ਬਲਜੀਤ ਸਿੰਘ, ਮੱਖਣ ਸਿੰਘ ਸਮਾਓ, ਸੰਦੀਪ ਕੁਮਾਰ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਰਜਿੰਦਰ ਸਿੰਘ, ਮਨਜਿੰਦਰਪਾਲ ਸਿੰਘ ਕਾਲੇਕੈ, ਅਜੈਬ ਸਿੰਘ ਕਾਲੇਕੇ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਬਖਸ਼ੀਸ਼ ਸਿੰਘ, ਬੂਟਾ ਸਿੰਘ, ਰੋਮੀ ਸਿੰਘ, ਜਸਕਰਨ ਸਿੰਘ, ਜਸਵੀਰ ਸਿੰਘ ਮਾਨ ਸਮੇਤ ਧਨੌਲਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ ਪਾਰਟੀ ਦੇ ਸਰਗਰਮ ਆਗੂ ਅਤੇ ਵਰਕਰ ਹਾਜ਼ਰ ਹੋਏ।