, ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਨੇ ਬਾਬਾ ਬਕਾਲਾ ਇਲਾਕੇ ਵਿੱਚੋਂ 105 ਕਿਲੋ ਹੈਰੋਇਨ, 31 ਕਿਲੋ ਕੈਫੀਨ, ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਫੜੇ ਗਏ ਦੋ ਮੁਲਜ਼ਮਾਂ ਵਿੱਚ ਇੱਕ ਕਾਂਗਰਸ ਪਾਰਟੀ ਦਾ ਵਰਕਰ ਵੀ ਹੈ।ਡੀਜੀਪੀ ਵੱਲੋਂ ਦਿੱਤੀ ਜਾਣਕਾਰੀ ਵਿੱਚ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ, ਵਾਸੀ ਗੁਰੂ ਤੇਗ ਬਹਾਦਰ ਨਗਰ, ਲੱਖੂਵਾਲ ਰੋਡ, ਬਾਬਾ ਬਕਾਲਾ ਅਤੇ ਲਵਪ੍ਰੀਤ ਕੁਮਾਰ ਵਾਸੀ ਪਿੰਡ ਕਾਲਾ ਸੰਘਾ, ਕਪੂਰਥਲਾ ਵਜੋਂ ਹੋਈ ਹੈ। ਵਜ਼ੀਰ ਭੁੱਲਰ ਪਿੰਡ ਦਾ ਨਵਪ੍ਰੀਤ ਸਿੰਘ ਉਰਫ਼ ਨਵ ਪਿਛਲੇ ਦਸ ਸਾਲਾਂ ਤੋਂ ਪਾਕਿਸਤਾਨ ਨਾਲ ਹਥਿਆਰਾਂ ਅਤੇ ਹੈਰੋਇਨ ਦਾ ਕਾਰੋਬਾਰ ਕਰ ਰਿਹਾ ਹੈ। ਨਵਪ੍ਰੀਤ ਸਿੰਘ ਖ਼ਿਲਾਫ਼ ਕਈ ਕੇਸ ਦਰਜ ਹਨ ਅਤੇ ਕੁਝ ਸਾਲ ਪਹਿਲਾਂ ਉਹ ਸੁਰੱਖਿਆ ਏਜੰਸੀਆਂ ਨੂੰ ਮੂਰਖ ਬਣਾ ਕੇ ਵਿਦੇਸ਼ (ਦੁਬਈ) ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।ਨਵਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਇਗ ਸਾਰਾ ਸਾਮਾਨ ਪਾਕਿਸਤਾਨ ਤੋਂ ਪਾਣੀ ਰਾਹੀਂ ਭੇਜਿਆ ਗਿਆ ਹੈ। ਇਸ ਨੂੰ ਭਾਰਤੀ ਖੇਤਰ ਵਿੱਚ ਪਹੁੰਚਾਉਣ ਲਈ ਇੱਕ ਵੱਡੀ ਟਿਊਬ ਦੀ ਵਰਤੋਂ ਕੀਤੀ ਗਈ ਹੈ। ਇਸ ਸਬੰਧੀ ਡੀਜੀਪੀ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ।