Monday, July 07, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ 'ਚ ਕੁੱਟਮਾਰ ਕਰਨ ਮਗਰੋਂ ਕਾਰ ਤੋਂ ਹੇਠਾਂ ਸੁੱਟਿਆ ਬਜ਼ੁਰਗ, ਸਿਵਲ ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ

November 07, 2024 02:00 PM

 ਲੁਧਿਆਣਾ: ਬੁਰੀ ਤਰ੍ਹਾਂ ਤਸੀਹੇ ਦੇਣ ਤੋਂ ਬਾਅਦ ਇੱਕ ਬਜ਼ੁਰਗ ਵਿਅਕਤੀ ਨੂੰ ਕਾਰ ਤੋਂ ਹੇਠਾਂ ਸੁੱਟ ਦਿੱਤਾ ਗਿਆ l ਗੰਭੀਰ ਹਾਲਤ ਵਿੱਚ ਫੱਟੜ ਹੋਏ ਬਜ਼ੁਰਗ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ l ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਸਾਰੇ ਕੇਸ ਦੀ ਪੜਤਾਲ ਕਰਨ ਵਿੱਚ ਜੁਟ ਗਈ ਹੈ l ਮ੍ਰਿਤਕ ਦੀ ਪਛਾਣ ਸੰਤੋਖ ਨਗਰ ਦੇ ਵਾਸੀ ਨਰਿੰਦਰ ਕੁਮਾਰ(67) ਵਜੋਂ ਹੋਈ ਹੈ l ਜਾਣਕਾਰੀ ਦਿੰਦੇ ਹੋਏ ਨਰਿੰਦਰ ਕੁਮਾਰ ਦੇ ਬੇਟੇ ਪ੍ਰਦੀਪ ਨੇ ਦੱਸਿਆ ਕਿ ਉਸਦੇ ਪਿਤਾ ਬਿਜਲੀ ਦਾ ਕੰਮ ਕਰਦੇ ਹਨ ਅਤੇ ਬੁੱਧਵਾਰ ਦੁਪਹਿਰ ਨੂੰ ਉਹ ਘਰ ਤੋਂ ਕੰਮ ਲਈ ਨਿਕਲੇ l ਸ਼ਾਮ ਵੇਲੇ ਪ੍ਰਦੀਪ ਨੂੰ ਕਿਸੇ ਰਾਹਗੀਰ ਦਾ ਫੋਨ ਆਇਆ ਕਿ ਉਹਨਾਂ ਦੇ ਪਿਤਾ ਦਾਣਾ ਮੰਡੀ ਦੇ ਕੋਲ ਜ਼ਖ਼ਮੀ ਹਾਲਤ ਵਿੱਚ ਹਨ l ਮੁੱਢਲੀ ਪੜਤਾਲ ਦੌਰਾਨ ਇਹ ਪਤਾ ਲੱਗਾ ਕਿ ਦੋ ਵਿਅਕਤੀਆਂ ਨੇ ਉਨਾਂ ਦੇ ਪਿਤਾ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਮਾਰ ਕੇ ਉਹਨਾਂ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ ਸੀ l ਹਮਲਾ ਕਰਨ ਤੋਂ ਬਾਅਦ ਮੁਲਜ਼ਮ ਬਜ਼ੁਰਗ ਨੂੰ ਗੱਡੀ 'ਚੋਂ ਬਾਹਰ ਸੁੱਟ ਕੇ ਚਲੇ ਗਏl ਗੰਭੀਰ ਰੂਪ ਵਿੱਚ ਫੱਟੜ ਹੋਏ ਬਜ਼ੁਰਗ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ l ਪੋਸਟਮਾਰਟਮ ਅਤੇ ਅਗਲੀ ਕਾਰਵਾਈ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ l

Have something to say? Post your comment

More From Punjab

6-Year-Old Mountaineer Teghbir Singh Honoured at Sri Akal Takht Sahib

6-Year-Old Mountaineer Teghbir Singh Honoured at Sri Akal Takht Sahib

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

Congress MP Urges BSF to Bring Back Fazilka Farmer Held in Pakistan

Congress MP Urges BSF to Bring Back Fazilka Farmer Held in Pakistan

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼