Saturday, December 14, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਥਕ ਜਥੇਬੰਦੀਆਂ ਵੱਲੋਂ ਗੋਵਿੰਦ ਸਿੰਘ ਸੰਧੂ ਦਾ ਡੱਟ ਕੇ ਸਾਥ ਦੇਣ ਦੀ ਅਪੀਲ --ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਗੋਵਿੰਦ ਸਿੰਘ ਸੰਧੂ ਵੱਲੋਂ ਚਲਾਈ ਲਹਿਰ ਵਿੱਚ ਯੋਗਦਾਨ ਪਾਉਣਾ ਸਾਡਾ ਸਭ ਦਾ ਫਰਜ਼-ਭਾਈ ਜਸਵੀਰ ਸਿੰਘ ਰੋਡੇ

November 13, 2024 05:13 PM


-ਨਸ਼ੇ ਨੂੰ ਸਾਡੀ ਨਸਲਕੁਸ਼ੀ ਦੇ ਹਥਿਆਰ ਵਜੋਂ ਵਰਤ ਰਹੀਆਂ ਹਨ ਸਰਕਾਰਾਂ: ਸੰਧੂ
--ਗੋਵਿੰਦ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇ: ਗੁਰਦੀਪ ਸਿੰਘ ਬਠਿੰਡਾ
ਬਰਨਾਲਾ,13 ਨਵੰਬਰ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਸੂਬੇ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਲੋਕ ਹੱਕਾਂ ਦੀ ਰਾਖੀ, ਬੱਚਿਆਂ ਦਾ ਭਵਿੱਖ ਸੁਨਿਹਰੀ ਬਨਾਉਣ, ਸੂਬੇ ਦੇ ਖਰਾਬ ਹੋ ਰਹੇ ਮਾਹੌਲ ਨੂੰ ਸੁਧਾਰਨ ਅਤੇ ਵੱਖ ਵੱਖ ਵਰਗਾਂ ਨਾਲ ਹੋ ਰਹੇ ਧੱਕੇ ਦੀ ਆਵਾਜ਼ ਬੁਲੰਦ ਕਰਨ ਲਈ 20 ਨਵੰਬਰ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਗੋਵਿੰਦ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦੀ ਅਪੀਲ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸ. ਗੋਵਿੰਦ ਸਿੰਘ ਸੰਧੂ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਵੰਸ਼ ਵਿੱਚੋਂ ਹਨ। ਇਹਨਾਂ ਦੇ ਪਰਿਵਾਰ ਵੱਲੋਂ ਪੰਥ ਅਤੇ ਪੰਜਾਬ ਦੀ ਭਲਾਈ ਲਈ ਅਣਥਕ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਉਹ ਆਪ ਪੜ੍ਹੇ ਲਿਖੇ ਅਤੇ ਸਮਾਜ ਸੁਧਾਰ ਦੀ ਚੰਗੀ ਸੋਚ ਰੱਖਣ ਵਾਲੇ ਨੌਜਵਾਨ ਆਗੂ ਹਨ, ਜਿਸ ਕਰਕੇ ਉਨ੍ਹਾਂ ਨੂੰ ਪੰਥਕ ਉਮੀਦਵਾਰ ਵਜੋਂ ਜਿਮਨੀ ਚੋਣ ਬਰਨਾਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਨ੍ਹਾਂ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਰਾਜ ਅਸੀਂ ਸਾਰੇ ਵੇਖ ਚੁੱਕੇ ਹਾਂ। ਇਹ ਸਿਰਫ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਵੋਟਾਂ ਹਾਸਲ ਕਰਨ ਦੀ ਰਾਜਨੀਤੀ ਤੱਕ ਸੀਮਤ ਹਨ। ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਮਸਲਿਆਂ ਤੋਂ ਕੋਈ ਲੈਣਾ ਦੇਣਾ ਨਹੀਂ, ਜਦੋਂ ਕਿ ਗੋਵਿੰਦ ਸਿੰਘ ਸੰਧੂ ਇਹਨਾਂ ਦੇ ਉਲਟ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਸੰਵਾਰਨ, ਸਾਡੀਆਂ ਫਸਲਾਂ ਤੇ ਕਾਰੋਬਾਰ ਨੂੰ ਬਚਾਉਣ, ਸਾਰਿਆਂ ਲਈ ਬਰਾਬਰ ਹੱਕਾਂ ਦੀ ਚੰਗੀ ਸੋਚ ਲੈ ਕੇ ਤੁਰੇ ਹੋਏ ਹਨ। ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਗੋਵਿੰਦ ਸਿੰਘ ਸੰਧੂ ਦਾ ਡੱਟ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਲੋਕਾਂ ਦੀ ਆਵਾਜ਼ ਵਿਧਾਨ ਸਭਾ ਰਾਹੀਂ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਸਕੇ। ਪੰਥਕ ਆਗੂ ਸ. ਗੁਰਦੀਪ ਸਿੰਘ ਬਠਿੰਡਾ ਨੇ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਅੱਜ ਸੂਬੇ ਦੇ ਕਿਸਾਨ, ਵਪਾਰੀ, ਮਜਦੂਰ ਅਤੇ ਮੁਲਾਜ਼ਮ ਸਮੇਤ ਹਰ ਵਰਗ ਰੁਲ ਰਿਹਾ ਹੈ, ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਸਿਰਫ ਬਿਆਨਾਂ ਤੇ ਇਸ਼ਤਿਹਾਰਾਂ ਵਿੱਚ ਝੂਠੇ ਦਾਅਵੇ ਕੀਤੇ ਜਾ ਰਹੇ ਹਨ, ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਝੂਠੇ ਵਾਅਦੇ ਤੇ ਲਾਰੇ ਕਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ। ਇਸ ਲਈ ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇ। ਸ਼ੇਰੇ ਪੰਜਾਬ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਪੰਥਕ ਆਗੂ ਸ. ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਇਸ ਸਮੇਂ ਪੰਥਕ ਰਾਜਨੀਤੀ ਵਿੱਚ ਜੋ ਖੜੋਤ ਆਈ ਹੋਈ ਹੈ, ਉਸ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਲਈ ਇੱਕਜੁੱਟ ਹੋ ਕੇ ਪੰਥਕ ਉਮੀਦਵਾਰਾਂ ਦਾ ਸਾਥ ਦਿੱਤਾ ਜਾਵੇ। ਪੰਥਕ ਜਥੇਬੰਦੀਆਂ ਦੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਉੱਪਰ ਡੱਟ ਕੇ ਪਹਿਰਾ ਦਿੰਦੇ ਹੋਏ ਪੰਜਾਬ ਦੀ ਨੌਜਵਾਨੀ, ਫਸਲਾਂ ਤੇ ਕਾਰੋਬਾਰਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਹਨਾਂ ਕਿਹਾ ਕਿ ਅੱਜ ਸੂਬੇ ਦਾ ਹਰ ਪੱਖੋਂ ਬੁਰਾ ਹਾਲ ਹੈ। ਨਸ਼ੇ ਨੂੰ ਸਾਡੀ ਨਸਲਕੁਸ਼ੀ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਚੋਰਾਂ, ਠੱਗਾਂ, ਲੁਟੇਰਿਆਂ ਤੇ ਡਕੈਤਾਂ ਨੂੰ ਖੁੱਲੀ ਛੁੱਟੀ ਦਿੱਤੀ ਹੋਈ। ਹਿੰਦੂ ਸਿੱਖ ਭਾਈਚਾਰਕ ਏਕਤਾ ਨੂੰ ਤੋੜਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਥਾਣਿਆਂ ਵਿੱਚ ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਹਨਾਂ ਵਿਗੜ ਰਹੇ ਹਾਲਾਤਾਂ ਨੂੰ ਠੀਕ ਕਰਨ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜਦੋਂ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਉਪਰਾਲੇ ਕਰਾਂਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਤ ਪਾਤ ਅਤੇ ਧਾਰਮਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਹਰੇਕ ਪਿੰਡ ਅਤੇ ਘਰ ਤੱਕ ਪਹੁੰਚ ਕੀਤੀ ਜਾਵੇ। ਬੱਚਿਆਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਆਪਣੇ ਸੱਭਿਆਚਾਰ ਨਾਲ ਜੋੜਿਆ ਜਾਵੇ। ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਾਨੂੰ ਕੋਈ ਵੀ ਗੁਮਰਾਹ ਨਾ ਕਰ ਸਕੇ ਅਤੇ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਸ. ਦਲੀਪ ਸਿੰਘ ਚਕਰ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਸਰਬਜੀਤ ਸਿੰਘ ਅਕਾਲ, ਭੋਲਾ ਸਿੰਘ ਰਾਜਗੜ੍ਹ, ਗੁਰਸੇਵਕ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਪ੍ਰੋ.ਮੋਹਿੰਦਰਪਾਲ ਸਿੰਘ,ਕੁਲਦੀਪ ਸਿੰਘ ਭਾਗੋਵਾਲ, ਅੰਮ੍ਰਿਤਪਾਲ ਸਿੰਘ ਛੰਦੜਾਂ, ਸ. ਗੁਰਜੰਟ ਸਿੰਘ ਕੱਟੂ, ਸ. ਕੁਸ਼ਲਪਾਲ ਸਿੰਘ ਮਾਨ, ਕਰਨੈਲ ਸਿੰਘ ਠੁੱਲੀਵਾਲ, ਉਤਮ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।

 

Have something to say? Post your comment

More From Punjab

ਆਮਦਨ ਕਰ ਵਿਭਾਗ ਨੇ ਵਿਵਾਦ ਸੇ ਵਿਸ਼ਵਾਸ ਯੋਜਨਾ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ

ਆਮਦਨ ਕਰ ਵਿਭਾਗ ਨੇ ਵਿਵਾਦ ਸੇ ਵਿਸ਼ਵਾਸ ਯੋਜਨਾ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ

Sidhu Moosewala ਦੀ ਥਾਰ ਮਾਨਸਾ ਅਦਾਲਤ 'ਚ ਲਿਆਂਦੀ, ਸ਼ੂਟਰਾਂ ਵੱਲੋਂ ਇਸਤੇਮਾਲ ਕੀਤੀਆਂ ਕਾਰਾਂ ਤੇ AK-47 ਵੀ ਕੀਤੇ ਜਾਣਗੇ ਪੇਸ਼

Sidhu Moosewala ਦੀ ਥਾਰ ਮਾਨਸਾ ਅਦਾਲਤ 'ਚ ਲਿਆਂਦੀ, ਸ਼ੂਟਰਾਂ ਵੱਲੋਂ ਇਸਤੇਮਾਲ ਕੀਤੀਆਂ ਕਾਰਾਂ ਤੇ AK-47 ਵੀ ਕੀਤੇ ਜਾਣਗੇ ਪੇਸ਼

ਵਿਵਾਦਾਂ ‘ਚ ਦਿਲਜੀਤ ਦੁਸਾਂਝ ਦਾ ਸ਼ੋਅ, ਹਾਈ ਕੋਰਟ ਪਹੁੰਚਿਆ ਮਾਮਲਾ; ਅੱਜ ਹੋਵੇਗੀ ਸੁਣਵਾਈ

ਵਿਵਾਦਾਂ ‘ਚ ਦਿਲਜੀਤ ਦੁਸਾਂਝ ਦਾ ਸ਼ੋਅ, ਹਾਈ ਕੋਰਟ ਪਹੁੰਚਿਆ ਮਾਮਲਾ; ਅੱਜ ਹੋਵੇਗੀ ਸੁਣਵਾਈ

ਤਨਖਾਹ ਰੂਪੀ ਸੇਵਾ ਭੁਗਤਨ ਤੋਂ ਬਾਅਦ ਸੁਖਬੀਰ ਬਾਦਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ, ਖਿਮਾ ਜਾਚਨਾ ਦੀ ਕਰਵਾਉਣਗੇ ਅਰਦਾਸ

ਤਨਖਾਹ ਰੂਪੀ ਸੇਵਾ ਭੁਗਤਨ ਤੋਂ ਬਾਅਦ ਸੁਖਬੀਰ ਬਾਦਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ, ਖਿਮਾ ਜਾਚਨਾ ਦੀ ਕਰਵਾਉਣਗੇ ਅਰਦਾਸ

ਵੱਡੀ ਖ਼ਬਰ : ਪੰਜਾਬ ਦੇ ਇਸ ਥਾਣੇ 'ਤੇ Grenade Attack ਦੀ ਸਾਜ਼ਿਸ਼, ਸ਼ਾਮ 6 ਵਜੇ ਤੋਂ ਬਾਅਦ ਪੁਲਿਸ ਨਾਕਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ : ਪੰਜਾਬ ਦੇ ਇਸ ਥਾਣੇ 'ਤੇ Grenade Attack ਦੀ ਸਾਜ਼ਿਸ਼, ਸ਼ਾਮ 6 ਵਜੇ ਤੋਂ ਬਾਅਦ ਪੁਲਿਸ ਨਾਕਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਠਿੰਡਾ ਚੰਡੀਗੜ੍ਹ ਮਾਰਗ ਤੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

ਬਠਿੰਡਾ ਚੰਡੀਗੜ੍ਹ ਮਾਰਗ ਤੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ

AAP Punjab Candidate First List : ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਪਹਿਲੀ ਲਿਸਟ

AAP Punjab Candidate First List : ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਪਹਿਲੀ ਲਿਸਟ

ਲੁਧਿਆਣਾ 'ਚ ਮੁਟਿਆਰ ਨੇ ਵਿਆਹ ਦੇ ਦੋ ਦਿਨ ਬਾਅਦ ਫਾਹਾ ਲਾ ਕੇ ਦਿੱਤੀ ਜਾਨ, ਕਮਰੇ ’ਚ ਚੁੰਨੀ ਨਾਲ ਰੱਸੀ ਬਣਾ ਕੇ ਲਾਇਆ ਫੰਦਾ

ਲੁਧਿਆਣਾ 'ਚ ਮੁਟਿਆਰ ਨੇ ਵਿਆਹ ਦੇ ਦੋ ਦਿਨ ਬਾਅਦ ਫਾਹਾ ਲਾ ਕੇ ਦਿੱਤੀ ਜਾਨ, ਕਮਰੇ ’ਚ ਚੁੰਨੀ ਨਾਲ ਰੱਸੀ ਬਣਾ ਕੇ ਲਾਇਆ ਫੰਦਾ

ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ

ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ

ਟ੍ਰਾਈਡੈਂਟ ਗਰੁੱਪ ਨੇ ਟੈਕਸਟਾਈਲ ਸੈਕਟਰ ਵਿੱਚ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਲਈ ਆਪਣੀ ਵਚਨਬੱਧਤਾ ਨੂੰ ਕੀਤਾ ਮਜ਼ਬੂਤ ---ਟੈਕਸਟਾਈਲ ਕ੍ਰਾਂਤੀ ਲਈ ਨਵੀਆਂ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ

ਟ੍ਰਾਈਡੈਂਟ ਗਰੁੱਪ ਨੇ ਟੈਕਸਟਾਈਲ ਸੈਕਟਰ ਵਿੱਚ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਲਈ ਆਪਣੀ ਵਚਨਬੱਧਤਾ ਨੂੰ ਕੀਤਾ ਮਜ਼ਬੂਤ ---ਟੈਕਸਟਾਈਲ ਕ੍ਰਾਂਤੀ ਲਈ ਨਵੀਆਂ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ