Monday, July 07, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੜ੍ਹੀਆਂ 'ਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

November 29, 2024 02:46 PM

ਪਟਿਆਲਾ: ਤੜਕ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨਵਨੀਤ ਸਿੰਘ ਦੇ ਤਾਇਆ ਦੀ ਮੌਤ ਹੋ ਗਈ ਸੀ। ਸ਼ੁੱਕਰਵਾਰ ਦੀ ਸਵੇਰ ਨਵਨੀਤ ਸਿੰਘ ਕਲੋੜੀ ਗੇਟ ਸਥਿਤ ਸ਼ਮਸ਼ਾਨ ਘਾਟ ਵਿੱਚ ਫੁੱਲ ਚੁਗਣ ਲਈ ਪਹੁੰਚਿਆ ਸੀ। ਨਵਨੀਤ ਆਪਣੀ ਕਾਰ ਪਾਰਕਿੰਗ ਵਿੱਚ ਲਗਾ ਕੇ ਹਲੇ ਸ਼ਮਸ਼ਾਨ ਘਾਟ ਦੇ ਅੰਦਰ ਪਹੁੰਚਿਆ ਹੀ ਸੀ ਕਿ ਇੱਥੇ ਪਹਿਲਾਂ ਤੋਂ ਹੀ ਬੈਠੇ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮੌਕੇ 'ਤੇ ਪੁੱਜੇ ਐੱਸ ਪੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਸਵੇਰੇ ਕਰੀਬ ਸਵਾ 9 ਵਜੇ ਵਾਰਦਾਤ ਦੀ ਸੂਚਨਾ ਮਿਲੀ ਸੀ। 315 ਬੋਰ ਪਿਸਟਲ ਰਾਹੀਂ ਦੋ ਗੋਲੀਆਂ ਚਲਾਈਆਂ ਗਈਆਂ ਹਨ। ਐਸਪੀ ਅਨੁਸਾਰ ਮੁਲਜ਼ਮਾਂ ਸਬੰਧੀ ਕਾਫੀ ਜਾਣਕਾਰੀ ਹਾਸਿਲ ਕੀਤੀ ਜਾ ਚੁੱਕੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਕਤਲ ਦੇ ਕਾਰਨ ਦੇ ਸਵਾਲ 'ਤੇ ਐਸਪੀ ਨੇ ਕਿਹਾ ਕਿ ਇਸ ਬਾਰੇ ਕੁਝ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ।

Have something to say? Post your comment

More From Punjab

6-Year-Old Mountaineer Teghbir Singh Honoured at Sri Akal Takht Sahib

6-Year-Old Mountaineer Teghbir Singh Honoured at Sri Akal Takht Sahib

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

Congress MP Urges BSF to Bring Back Fazilka Farmer Held in Pakistan

Congress MP Urges BSF to Bring Back Fazilka Farmer Held in Pakistan

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼