Saturday, August 16, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦੋ ਸਾਲ ਪਹਿਲਾਂ ਅਮਰੀਕਾ ਗਏ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ

April 19, 2025 01:36 PM

ਸੁਲਤਾਨਪੁਰ ਲੋਧੀ, ਫੱਤੂਢੀਂਗਾ : ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਨਾਲ ਸੰਬੰਧਿਤ ਪਿੰਡ ਸ਼ਿਵ ਦਿਆਲ ਵਾਲਾ ਦੇ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਕੈਂਸਰ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦੀ ਅੱਜ ਲਾਸ਼ ਉਹਨਾਂ ਦੇ ਜੱਦੀ ਪਿੰਡ ਸ਼ਿਵ ਦਿਆਲ ਵਾਲਾ ਵਿਖੇ ਲਿਆਂਦੀ ਗਈ ਅਤੇ ਅੰਤਿਮ ਸੰਸਕਾਰ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਕਰਤਾਰ ਸਿੰਘ ਨੇ ਦੱਸਿਆ ਕਿ ਸਾਡੇ ਘਰ ਦੇ ਆਰਥਿਕ ਹਾਲਾਤ ਬਹੁਤ ਖਰਾਬ ਸਨ, ਜਿਸ ਕਾਰਨ ਉਹਨਾਂ ਨੇ ਰੋਜ਼ੀ ਰੋਟੀ ਵਾਸਤੇ ਆਪਣੇ ਬੇਟੇ ਵਿਨੋਦ ਸਿੰਘ ਨੂੰ ਕਰਜ਼ਾ ਚੁੱਕ ਕੇ ਅਤੇ ਆਪਣੀ ਚਾਰ ਕਨਾਲ ਜਮੀਨ ਵੇਚ ਕੇ 40 ਲੱਖ ਰੁਪਏ ਲਾ ਕੇ ਅਗਸਤ 2022 'ਚ ਡੌਂਕੀ ਰਾਹੀਂ ਆਪਣੇ ਭਵਿੱਖ ਨੂੰ ਸੁਧਾਰਨ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ ਅਮਰੀਕਾ ਭੇਜਿਆ ਸੀ ।ਪਰ ਕੈਂਸਰ ਨਾਮ ਦੀ ਨਾ ਮੁਰਾਦ ਬਿਮਾਰੀ ਨੇ ਉਸ ਨੂੰ ਅਮਰੀਕਾ ਪਹੁੰਚਦਿਆਂ ਹੀ ਆਪਣੀ ਗ੍ਰਿਫਤ ਦੇ ਵਿੱਚ ਲੈ ਲਿਆ ਜਿਸ ਕਾਰਨ ਉਹ ਉੱਥੇ ਲੰਮਾ ਸਮਾਂ ਬਿਮਾਰ ਰਹਿਣ ਮਗਰੋਂ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨਾਂ ਨੇ ਅੱਖਾਂ ਵਿੱਚ ਕਈ ਸਪਨੇ ਸਜਾ ਕੇ ਆਪਣੇ ਪੁੱਤਰ ਵਿਨੋਦ ਸਿੰਘ ਨੂੰ ਵਿਦੇਸ਼ ਭੇਜਿਆ ਸੀ। ਪਰ ਉਹਨਾਂ ਨੂੰ ਨਹੀਂ ਸੀ ਪਤਾ ਕਿ ਉਹਨਾਂ ਦੇ ਉੱਤੇ ਏਨਾ ਵੱਡਾ ਦੁੱਖਾਂ ਦਾ ਪਹਾੜ ਟੁੱਟ ਪਵੇਗਾ। ਵਿਨੋਦ ਦੇ ਪਿਤਾ ਕਰਤਾਰ ਸਿੰਘ ਦਾ ਕਹਿਣਾ ਹੈ ਕਿ ਵਿਨੋਦ ਸੱਤ ਮਹੀਨੇ ਬਾਅਦ ਅਮਰੀਕਾ ਪਹੁੰਚਿਆ ਸੀ , ਕਿਉਂਕਿ ਸੱਤ ਮਹੀਨੇ ਉਹ ਡੌਂਕੀ ਰਾਹੀਂ ਜੰਗਲਾਂ ਦੇ ਵਿੱਚੋਂ ਨਿਕਲਿਆ ਸੀ ਅਤੇ ਲੰਬਾ ਸਫਰ ਤੈਅ ਕਰਨ ਤੋਂ ਬਾਅਦ ਉਹ ਅਮਰੀਕਾ ਪਹੁੰਚਿਆ ਸੀ ਅਤੇ ਅਮਰੀਕਾ ਪਹੁੰਚਦੇ ਹੀ ਇੱਕ ਮਹੀਨੇ ਬਾਅਦ ਉਸ ਨੂੰ ਕੈਂਸਰ ਵਰਗੀ ਬਿਮਾਰੀ ਹੋ ਜਾਂਦੀ ਹੈ। ਜਿਸ ਦੇ ਬਾਰੇ ਉਹਨਾਂ ਨੂੰ ਵਿਨੋਦ ਦੇ ਨਾਲ ਰਹਿੰਦੇ ਦੋਸਤਾਂ ਤੋਂ ਪਤਾ ਚੱਲਦਾ ਹੈ। ਲੰਮਾ ਸਮਾਂ ਵਿਨੋਦ ਦਾ ਇਲਾਜ ਉਸਦੇ ਦੋਸਤਾਂ ਦੇ ਵੱਲੋਂ ਇੱਕ ਦੂਸਰੇ ਦੀ ਮਦਦ ਦੇ ਨਾਲ ਕਰਵਾਇਆ ਜਾ ਰਿਹਾ ਸੀ, ਪਰ ਅਖੀਰ ਇਸ ਬਿਮਾਰੀ ਦੇ ਨਾਲ ਲੜਦੇ ਲੜਦੇ ਵਿਨੋਦ ਦੀ ਮੌਤ ਹੋ ਗਈ ਹੈ। ਰੋਂਦੀ ਹੋਈ ਵਿਨੋਦ ਦੀ ਮਾਂ ਸੰਤੋਸ਼ ਦੀਆਂ ਅੱਖਾਂ ਅੱਜ ਵੀ ਆਪਣੇ ਪੁੱਤਰ ਨੂੰ ਉਡੀਕ ਰਹੀਆਂ ਹਨ। ਅਤੇ ਉੱਚੀ ਉੱਚੀ ਆਵਾਜ਼ਾਂ ਮਾਰ ਕੇ ਵਿਨੋਦ ਨੂੰ ਪੁਕਾਰਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਉਹਨਾਂ ਦੋਸਤਾਂ ਵੱਲੋਂ ਪੈਸੇ ਇਕੱਠੇ ਕਰਕੇ ਮ੍ਰਿਤਕ ਵਿਨੋਦ ਸਿੰਘ ਦੀ ਲਾਸ਼ ਨੂੰ ਭਾਰਤ ਭੇਜਿਆ ਗਿਆ ਹੈ । ਜਿਸ ਲਈ ਉਹਨਾਂ ਨੇ ਉਸ ਦੋਸਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੇ ਕਿਹਾ ਹੈ ਕਿ ਉਹ ਬਹੁਤ ਵੱਡੇ ਕਰਜ਼ੇ ਹੇਠ ਆ ਚੁੱਕੇ ਹਨ ਅਤੇ ਇਹ ਕਰਜ਼ਾ ਉਤਾਰਨ ਦੇ ਵਿੱਚ ਅਸਮਰਥ ਹਨ। ਉਹਨਾਂ ਨੇ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਕੀ ਸਾਡੀ ਆਰਥਿਕ ਮਦਦ ਕੀਤੀ ਜਾਵੇ ।

Have something to say? Post your comment

More From Punjab

“ਪੈਰਿਸ ’ਚ 25ਵਾਂ ਅੰਤਰਰਾਸ਼ਟਰੀ ਦੋ ਰੋਜਾ ਕਬੱਡੀ ਕੱਪ ਸਫਲ – ਰਘਬੀਰ ਸਿੰਘ ਕੋਹਾੜ, ਗੁਰਪ੍ਰੀਤ ਸਿੰਘ ਮੱਲ੍ਹੀ ਤੇ ਦਲਵਿੰਦਰ ਸਿੰਘ ਘੁੰਮਣ ਵੱਲੋਂ ਦਰਸ਼ਕਾਂ ਤੇ ਪ੍ਰਬੰਧਕੀ ਟੀਮ ਦਾ ਧੰਨਵਾਦ”

“ਪੈਰਿਸ ’ਚ 25ਵਾਂ ਅੰਤਰਰਾਸ਼ਟਰੀ ਦੋ ਰੋਜਾ ਕਬੱਡੀ ਕੱਪ ਸਫਲ – ਰਘਬੀਰ ਸਿੰਘ ਕੋਹਾੜ, ਗੁਰਪ੍ਰੀਤ ਸਿੰਘ ਮੱਲ੍ਹੀ ਤੇ ਦਲਵਿੰਦਰ ਸਿੰਘ ਘੁੰਮਣ ਵੱਲੋਂ ਦਰਸ਼ਕਾਂ ਤੇ ਪ੍ਰਬੰਧਕੀ ਟੀਮ ਦਾ ਧੰਨਵਾਦ”

*ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ ਇਨਾਮ - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ*

*ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ ਇਨਾਮ - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ*

ਪਲਾਹੀ ਸਰਕਾਰੀ ਸਕੂਲ 'ਚ ਮਨਾਇਆ ਅਜ਼ਾਦੀ ਦਿਹਾੜਾ

ਪਲਾਹੀ ਸਰਕਾਰੀ ਸਕੂਲ 'ਚ ਮਨਾਇਆ ਅਜ਼ਾਦੀ ਦਿਹਾੜਾ

आईसीसी ने श्रीलंका के पूर्व क्रिकेटर सालिया समन पर 5 साल का प्रतिबंध लगाया

आईसीसी ने श्रीलंका के पूर्व क्रिकेटर सालिया समन पर 5 साल का प्रतिबंध लगाया

Trump-Putin Alaska Summit Could Shape Ukraine War, Global Security

Trump-Putin Alaska Summit Could Shape Ukraine War, Global Security

ਹਿਮਾਚਲ ਵਿੱਚ ਮੋਗਾ ਦੇ ਸ਼ਰਧਾਲੂਆਂ ਨਾਲ ਵੱਡਾ ਸੜਕ ਹਾਦਸਾ, 4 ਦੀ ਮੌਤ, 23 ਜ਼ਖ਼ਮੀ

ਹਿਮਾਚਲ ਵਿੱਚ ਮੋਗਾ ਦੇ ਸ਼ਰਧਾਲੂਆਂ ਨਾਲ ਵੱਡਾ ਸੜਕ ਹਾਦਸਾ, 4 ਦੀ ਮੌਤ, 23 ਜ਼ਖ਼ਮੀ

AAP ਦੇ ਸੀਨੀਅਰ ਲੀਡਰ ਇਕਬਾਲ ਸਿੰਘ ਨਵੇਂ ਅਕਾਲੀ ਦਲ ਵਿੱਚ ਸ਼ਾਮਿਲ

AAP ਦੇ ਸੀਨੀਅਰ ਲੀਡਰ ਇਕਬਾਲ ਸਿੰਘ ਨਵੇਂ ਅਕਾਲੀ ਦਲ ਵਿੱਚ ਸ਼ਾਮਿਲ

ਸ਼ਹੀਦ ਗੁਰਤੇਜ ਸਿੰਘ ਦੀ ਯਾਦ ਵਿੱਚ ਜੋਗੋਵਾਲਾ ਜੱਟਾਂ ਪਿੰਡ ਵਾਸੀਆਂ ਵੱਲੋਂ ਤਿਰੰਗਾ ਯਾਤਰਾ

ਸ਼ਹੀਦ ਗੁਰਤੇਜ ਸਿੰਘ ਦੀ ਯਾਦ ਵਿੱਚ ਜੋਗੋਵਾਲਾ ਜੱਟਾਂ ਪਿੰਡ ਵਾਸੀਆਂ ਵੱਲੋਂ ਤਿਰੰਗਾ ਯਾਤਰਾ

ਗ੍ਰੀਸ ਵਿੱਚ ਭਿਆਨਕ ਜੰਗਲੀ ਅੱਗ: 24 ਘੰਟਿਆਂ ਵਿੱਚ 152 ਨਵੀਆਂ ਅੱਗਾਂ, ਹਜ਼ਾਰਾਂ ਬੇਘਰ

ਗ੍ਰੀਸ ਵਿੱਚ ਭਿਆਨਕ ਜੰਗਲੀ ਅੱਗ: 24 ਘੰਟਿਆਂ ਵਿੱਚ 152 ਨਵੀਆਂ ਅੱਗਾਂ, ਹਜ਼ਾਰਾਂ ਬੇਘਰ

ਆਜ਼ਾਦੀ ਦਿਵਸ ਮੌਕੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ 'ਚ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੀਆਂ ਗ੍ਰਿਫਤਾਰੀਆਂ

ਆਜ਼ਾਦੀ ਦਿਵਸ ਮੌਕੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ 'ਚ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੀਆਂ ਗ੍ਰਿਫਤਾਰੀਆਂ