ਗੁਰੂ ਹਰਸਹਾਏ : ਪੈਸਿਆਂ ਦੇ ਲੈਣ ਦੇਣ ਦੇ ਵਿਵਾਦ ਨੂੰ ਲੈ ਕੇ ਗੁਰੂਹਰਸਹਾਏ ਦੀ ਭੱਠਾ ਬਸਤੀ ਦੇ ਵਾਸੀ ਰਮੇਸ਼ ਕੁਮਾਰ ਨੂੰ ਕਿਡਨੈਪ ਕਰ ਲਿਆ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ।ਮ੍ਰਿਤਕ ਰਮੇਸ਼ ਦੀ ਪਤਨੀ ਪਾਲੋ ਰਾਣੀ ਨੇ ਦੱਸਿਆ ਕਿ ਉਹਨਾਂ ਦਾ ਪੈਸਿਆਂ ਦੇ ਲੈਣ ਦੇਣ ਦਾ ਵਿਵਾਦ ਚੱਲ ਰਿਹਾ ਸੀ ਕਿ ਪਿੰਡ ਸੜੀਆ ਦਾ ਰਹਿਣ ਵਾਲਾ ਸ਼ਾਮ ਲਾਲ ਨਿਹੰਗ ਸਿੰਘ ਬਾਣੇ ਵਿੱਚ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਆਇਆ ਅਤੇ ਉਸਦੇ ਪਤੀ ਰਮੇਸ਼ ਨੂੰ ਕਿਡਨੈਪ ਕਰਕੇ ਲੈ ਗਿਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ ।ਇਸ ਮਾਮਲੇ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਬੰਧ ਵਿੱਚ ਮਾਮਲਾ ਦਰਜ ਕਰਕੇ ਮ੍ਰਿਤਕ ਰਮੇਸ਼ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਦੋ ਮੁੱਖ ਦੋਸ਼ੀ ਸ਼ਾਮ ਲਾਲ ਅਤੇ ਉਸ ਦੀ ਪਤਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।