ਅਜੀਤਵਾਲ : ਕਿਸਾਨੀ ਮਸਲਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਅੱਜ ਸ਼ੰਭੂ ਬਾਰਡਰ 'ਤੇ ਇੱਕ ਰੋਜ਼ਾ ਧਰਨਾ ਦਿੱਤਾ ਜਾਣਾ ਸੀ। ਇਸ ਲਈ ਕਿਸਾਨ ਜਥੇਬੰਦੀਆਂ ਮੋਗਾ ਦੇ ਕਸਬਾ ਅਜੀਤਵਾਲ ਦੀ ਦਾਣਾ ਮੰਡੀ ਵਿੱਚ ਸ਼ੰਬੂ ਬਾਰਡਰ ਤੇ ਇਕੱਠੇ ਹੋਣ ਲਈ ਜਦ ਕਿਸਾਨ ਪਹੁੰਚੇ ਤਾਂ ਇਸ ਦੀ ਭਿਣਕ ਪੈਂਦਿਆਂ ਹੀ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਅਤੇ ਕਿਸਾਨਾਂ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ ਗਿਆ।ਧਰਨੇ ਦਾ ਮਕਸਦ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਸਾਨਾਂ ਦੇ ਮੁੱਢਲੇ ਮਸਲਿਆਂ, ਜਿਵੇਂ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ ਮਾਫ਼ੀ ਅਤੇ ਬਿਜਲੀ ਬਿੱਲਾਂ ਵਿੱਚ ਰਾਹਤ ਸਬੰਧੀ ਮੁਦਿਆਂ ਵੱਲ ਧਿਆਨ ਖਿੱਚਣਾ ਸੀ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਧਰਨਾ ਸ਼ਾਂਤੀਪੂਰਕ ਢੰਗ ਨਾਲ ਕੀਤਾ ਜਾ ਰਿਹਾ ਸੀ ਪਰ ਪੁਲਿਸ ਨੇ ਬਿਨਾ ਜ਼ਰੂਰਤ ਸਖ਼ਤੀ ਦਿਖਾਈ। ਪੁਲਿਸ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਇਹ ਸੁਰੱਖਿਆ ਪ੍ਰਬੰਧ ਸਿਰਫ਼ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕੀਤੇ ਗਏ ਹਨ। ਹਾਲਾਤ ਕੰਟਰੋਲ ਵਿੱਚ ਹਨ ਤੇ ਕਿਸੇ ਵੀ ਅਹਿਸਾਸੀ ਘਟਨਾ ਦੀ ਪੁਸ਼ਟੀ ਨਹੀਂ ਹੋਈ।