Sunday, June 29, 2025
24 Punjabi News World
Mobile No: + 31 6 39 55 2600
Email id: hssandhu8@gmail.com

Article

ਸੀਨੀਅਰ ਸਿਟੀਜਨ ਵੈਨਫੇਅਰ ਸੋਸਾਇਟੀ ਵੱਲੋਂ ਡਾ.ਰਤਨ ਸਿੰਘ ਜੱਗੀ ਨੂੰ ਸ਼ਰਧਾਂਜ਼ਲੀ

June 28, 2025 07:12 PM

ਸੀਨੀਅਰ ਸਿਟੀਜਨ ਵੈਨਫੇਅਰ ਸੋਸਾਇਟੀ ਵੱਲੋਂ ਡਾ.ਰਤਨ ਸਿੰਘ ਜੱਗੀ ਨੂੰ ਸ਼ਰਧਾਂਜ਼ਲੀ
ਪਟਿਆਲਾ: 28 ਜੂਨ 2025: ਡਾ.ਰਤਨ ਸਿੰਘ ਜੱਗੀ ਦਾ ਜੀਵਨ ਸਾਹਿਤਕਾਰਾਂ ਅਤੇ ਨੌਜਵਾਨਾ ਲਈ ਪ੍ਰੇਰਨਾਸ੍ਰੋਤ ਦਾ ਕੰਮ ਕਰੇਗਾ।
ਵਰਤਮਾਨ ਬੇਰੋਜ਼ਗਾਰੀ ਅਤੇ ਨੌਜਵਾਨਾ ਵਿੱਚ ਨਿਰਾਸ਼ਾ ਵਾਲੇ ਸਮੇਂ ਵਿੱਚ ਪੰਜਾਬੀ, ਹਿੰਦੀ, ਅੰਗਰੇਜ਼ੀ, ਫਾਰਸੀ ਅਤੇ ਸੰਸਕ੍ਰਿਤ ਦੇ ਸੰਸਾਰ
ਪ੍ਰਸਿੱਧ ਵਿਦਵਾਨ ਡਾ.ਰਤਨ ਸਿੰਘ ਜੱਗੀ ਦਾ ਜਦੋਜਹਿਦ ਵਾਲਾ ਜੀਵਨ ਰਾਹ ਦਸੇਰਾ ਬਣ ਸਕਦਾ ਹੈ। ਡਾ.ਰਤਨ ਸਿੰਘ ਜੱਗੀ ਨੇ 1947
ਵਿੱਚ ਦੇਸ਼ ਦੀ ਵੰਡ ਸਮੇਂ ਲਹਿੰਦੇ ਪੰਜਾਬ ਵਿੱਚੋਂ ਆ ਕੇ ਇੱਕ ਸਿਪਾਹੀ ਦੀ ਨੌਕਰੀ ਸ਼ੁਰੂ ਕੀਤੀ ਸੀ, ਪ੍ਰੰਤੂ ਉਨ੍ਹਾਂ ਦੀ ਮਿਹਨਤ, ਲਗਨ ਅਤੇ
ਦ੍ਰਿੜ੍ਹਤਾ ਨੇ ਉਨ੍ਹਾਂ ਨੂੰ ਪਦਮ ਸ੍ਰੀ ਵਰਗੇ ਮਾਨ ਸਨਮਾਨ ਦਿਵਾਏ ਅਤੇ ਉਨ੍ਹਾਂ ਨੇ ਅਨੇਕ ਆਰਥਿਕ ਮੁਸ਼ਕਲਾਂ ਦਾ ਮੁਕਾਬਲਾ ਕਰਦੇ ਹੋਏ ਤਿੰਨ
ਡੀ.ਲਿਟ ਦੀਆਂ ਡਿਗਰੀਆਂ ਅਤੇ 150 ਤੋਂ ਵੱਧ ਪੁਸਤਕਾਂ ਲਿਖਕੇ ਆਪਣਾ ਨਾਮ ਸਾਹਿਤਕ ਜਗਤ ਵਿੱਚ ਚਮਕਾਇਆ ਸੀ। ਇਨ੍ਹਾਂ
ਵਿਚਾਰਾਂ ਦਾ ਪ੍ਰਗਟਾਵਾ ਕਾਲਮ ਨਵੀਸ ਉਜਾਗਰ ਸਿੰਘ ਨੇ ਅਰਬਨ ਅਸਟੇਟ ਪਟਿਆਲਾ ਦੀ ਸੀਨੀਅਰ ਸਿਟੀਜਨ ਵੈਲਫੇਅਰ
ਸੋਸਾਇਟੀ ਵੱਲੋਂ ਸੋਸਾਇਟੀ ਦੇ ਮੁੱਖ ਸਰਪਰਸਤ ਡਾ.ਰਤਨ ਸਿੰਘ ਜੱਗੀ ਦੀ ਯਾਦ ਵਿੱਚ ਆਯੋਜਤ ਕੀਤੀ ਗਈ ਮੀਟਿੰਗ ਵਿੱਚ ਮੁੱਖ ਵਕਤਾ
ਦੇ ਤੌਰ ‘ਤੇ ਸ਼ਰਧਾਂਜ਼ਲੀ ਭੇਂਟ ਕਰਦਿਆਂ ਕੀਤਾ। ਦੋ ਮਿੰਟ ਦਾ ਮੋਨ ਰੱਖਕੇ ਸ਼ਰਧਾ ਦੇ ਫੁਲ ਭੇਂਟ ਕੀਤੇ। ਇਸ ਮੌਕੇ ‘ਤੇ ਸੋਸਾਇਟੀ ਦੇ ਪ੍ਰਧਾਨ
ਅਸ਼ੋਕ ਰਾਜ ਸਿੰਘ ਪੰਨੂ ਨੇ ਵੀ ਡਾ ਰਤਨ ਸਿੰਘ ਜੱਗੀ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਅਤੇ ਆਏ ਮਹਿਮਾਨਾ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ
ਕੀਤਾ। ਡਾ.ਵਿਸ਼ਵ ਗੋਇਲ ਮਨੀਪਾਲ ਹਸਪਤਾਲ ਪਟਿਆਲਾ ਨੇ ਹੱਡੀਆਂ ਦੀਆਂ ਬਿਮਾਰੀਆਂ ਦੇ ਬਚਾਓ ਅਤੇ ਇਲਾਜ਼ ਬਾਰੇ ਵਿਸਤਾਰ
ਨਾਲ ਜਾਣਕਾਰੀ ਦਿੱਤੀ। ਇਸ ਮਹੀਨੇ ਜਿਹੜੇ ਮੈਂਬਰਾਂ ਦੇ ਜਨਮ ਸਨ, ਉਨ੍ਹਾਂ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ।
ਤਸਵੀਰਾਂ: ਲੋੜ ਅਨੁਸਾਰ ਤਸਵੀਰਾਂ ਦੀ ਚੋਣ ਕਰ ਲਈ ਜਾਵੇ।

Have something to say? Post your comment

More From Article

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ

ਤਣਾਅ ਦਾ ਬੋਝ

ਤਣਾਅ ਦਾ ਬੋਝ

ਸਿੰਧੂ ਪਾਣੀ ਵੰਡ ,ਇੱਕ ਗੰਭੀਰ ਸਮੱਸਿਆ, ਵਿਰਤਾਂਤ ਸਿਰਜਣਾ ਨੂੰ ਸਮਝਣ ਦੀ ਲੋੜ

ਸਿੰਧੂ ਪਾਣੀ ਵੰਡ ,ਇੱਕ ਗੰਭੀਰ ਸਮੱਸਿਆ, ਵਿਰਤਾਂਤ ਸਿਰਜਣਾ ਨੂੰ ਸਮਝਣ ਦੀ ਲੋੜ

"ਜ਼ਫ਼ਰੀਅਤ" ਕਿਤਾਬ ਦੇ ਲੇਖਕ ਦਾ ਇਕਬਾਲੀਆ ਲੇਖ, "ਯਾਦ ਦੀ ਸਥਿਤੀ"

  ਸ਼ਰਾਬਬੰਦੀ

ਸ਼ਰਾਬਬੰਦੀ

ਕਮਜ਼ੋਰ ਸੱਚਾਈ ਅਤੇ ਮਜ਼ਬੂਤ ਝੂਠਾਂ ਦੀ ਲੜਾਈ (ਇੱਕ ਆਧੁਨਿਕ ਸਮੱਸਿਆ)

ਕਮਜ਼ੋਰ ਸੱਚਾਈ ਅਤੇ ਮਜ਼ਬੂਤ ਝੂਠਾਂ ਦੀ ਲੜਾਈ (ਇੱਕ ਆਧੁਨਿਕ ਸਮੱਸਿਆ)

6 ਸਤੰਬਰ 2024 ਦੇ ਅੰਕ ਲਈ ,ਸ਼ਹੀਦੀ ਦਿਨ ‘ਤੇ ਵਿਸ਼ੇਸ਼  ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ

6 ਸਤੰਬਰ 2024 ਦੇ ਅੰਕ ਲਈ ,ਸ਼ਹੀਦੀ ਦਿਨ ‘ਤੇ ਵਿਸ਼ੇਸ਼ ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ

ਪੰਥਕ ਰਾਜਨੀਤੀ ਦਾ ਨਵਾਂ ਅਧਿਆਇ

ਪੰਥਕ ਰਾਜਨੀਤੀ ਦਾ ਨਵਾਂ ਅਧਿਆਇ

ਸੰਜੀਵ ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ

ਸੰਜੀਵ ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ