ਚੰਡੀਗੜ੍ਹ:ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਬਦਲਣ ਲੱਗਾ ਹੈ। ਭਾਰਤ ਮੌਸਮ ਵਿਭਾਗ (IMD) ਨੇ 4 ਤੋਂ 7 ਜੁਲਾਈ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ, 4 ਅਤੇ 5 ਜੁਲਾਈ ਨੂੰ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ 'ਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ ਅਤੇ ਕਪੂਰਥਲਾ 'ਚ ਹਲਕੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਇਸ ਦੇ ਨਾਲ 6 ਅਤੇ 7 ਜੁਲਾਈ ਨੂੰ ਜਲੰਧਰ, ਤਰਨਤਾਰਨ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਮੀਂਹ ਨਾਲ ਤੇਜ਼ ਹਵਾਵਾਂ ਚੱਲਣਗੀਆਂ।
🌧️ ਮੌਨਸੂਨ ਨੇ ਫੜੀ ਰਫ਼ਤਾਰ
ਦੇਸ਼ ਦੇ ਕਈ ਹਿੱਸਿਆਂ ‘ਚ ਮੌਨਸੂਨ ਨੇ ਮੁੜ ਰਫ਼ਤਾਰ ਫੜੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 4 ਤੋਂ 9 ਜੁਲਾਈ ਤੱਕ ਪੂਰਬੀ ਅਤੇ ਪੱਛਮੀ ਰਾਜਸਥਾਨ 'ਚ ਭੀ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
⚠️ ਸਾਵਧਾਨ ਰਹਿਣ ਦੀ ਅਪੀਲ
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਖਾਸ ਕਰਕੇ ਪਹਾੜੀ ਅਤੇ ਨੀਵੀਂ ਥਾਵਾਂ ਉੱਤੇ ਰਹਿਣ ਵਾਲਿਆਂ ਨੂੰ। ਕਿਸਾਨਾਂ ਨੂੰ ਵੀ ਮੌਸਮ ਅਨੁਸਾਰ ਫਸਲਾਂ ਦੀ ਸੰਭਾਲ ਕਰਨ ਦੀ ਸਲਾਹ ਦਿੱਤੀ ਗਈ ਹੈ।