ਬਰਨਾਲਾ-ਐੱਸ. ਡੀ. ਕਾਲਜ ਬਰਨਾਲਾ ਦੇ ਬੀ.ਵਾਕ ਜੇ.ਐਮ.ਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਤੀਜੇ ਅਤੇ ਪੰਜਵੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪੀਆਰਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਸ ਨਤੀਜੇ ਵਿੱਚ ਪੰਜਵੇਂ ਸਮੈਸਟਰ ਵਿੱਚੋਂ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ 10.00 ਐਸਜੀਪੀਏ ਅੰਕ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਤਾਨੀਆ ਨੇ 9.00 ਐਸਜੀਪੀਏ ਨਾਲ ਦੂਜਾ ਅਤੇ ਲਖਵਿੰਦਰ ਕੌਰ ਤੇ ਹਿਮਾਂਸ਼ੂ ਗਰਗ ਨੇ 8.00 ਐਸਜੀਪੀਏ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਸਮੈਸਟਰ ਤੀਜੇ ਵਿੱਚੋਂ ਸਿਮਰਨਦੀਪ ਕੌਰ ਅਤੇ ਰਾਜਿੰਦਰ ਕੌਰ ਨੇ 8.00 ਐਸਜੀਪੀਏ ਅੰਕ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਗਸੀਰ ਸਿੰਘ ਤੇ ਜਸ਼ਨਪ੍ਰੀਤ ਸਿੰਘ ਨੇ 7.40 ਅੰਕ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ 7.00 ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਐੱਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਡਾਇਰੈਕਟਰ ਹਰਦਿਆਲ ਸਿੰਘ ਅੱਤਰੀ, ਸਮੂਹ ਪ੍ਰਬੰਧਕ ਕਮੇਟੀ ਮੈਂਬਰਾਨ ਅਤੇ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਦੇ ਨਾਲ-ਨਾਲ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਢਿੱਲੋਂ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਲਖਵੀਰ ਸਿੰਘ ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਨੂੰ ਵਧਾਈ ਦਿੱਤੀ।