ਮੌਸਮ ਵਿਭਾਗ ਨੇ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਗਰਜ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮਾਨਸੂਨ ਸਰਗਰਮ ਹੋਣ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਦਰਜ ਕੀਤਾ ਗਿਆ।
ਚੰਡੀਗੜ੍ਹ ਵਿੱਚ ਅੱਜ ਹੋਈ ਭਾਰੀ ਬਾਰਿਸ਼ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਕਿਉਂਕਿ ਝੀਲ ਦਾ ਪਾਣੀ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ।
1 ਜੂਨ ਤੋਂ ਹੁਣ ਤੱਕ 322.3 ਮਿ.ਮੀ. ਮੀਂਹ ਦਰਜ ਹੋ ਚੁੱਕਾ ਹੈ — ਜੋ ਕਿ ਆਮ ਤੋਂ 48.2% ਜ਼ਿਆਦਾ ਹੈ।
ਐਲਰਟ:
-
ਪੰਜਾਬ ਦੇ ਕਈ ਥਾਵਾਂ ‘ਤੇ ਗਰਜ-ਤੂਫ਼ਾਨ ਸਮੇਤ ਭਾਰੀ ਮੀਂਹ ਦੀ ਸੰਭਾਵਨਾ
-
ਨੀਵੇਂ ਇਲਾਕਿਆਂ ‘ਚ ਹਾਈ ਅਲਰਟ
-
ਐਮਰਜੈਂਸੀ ਕਾਰਵਾਈ ਲਈ ਸਾਰੇ ਵਿਭਾਗ ਤਾਇਨਾਤ
ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਨਗਰ ਵਾਸੀਆਂ ਨੂੰ ਸਾਵਧਾਨ ਰਹਿਣ ਅਤੇ ਜ਼ਰੂਰੀ ਨੰਬਰਾਂ ‘ਤੇ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ।