ਚੰਬਾ (ਹਿਮਾਚਲ), 8 ਅਗਸਤ 2025 – ਚੰਬਾ ਜ਼ਿਲ੍ਹੇ ਦੇ ਟੀਸਾ ਦੇ ਚਨਵਾਸ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਬੇਕਾਬੂ ਹੋ ਕੇ ਲਗਭਗ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਮ੍ਰਿਤਕਾਂ ਵਿੱਚ ਦੋ ਪੁਰਸ਼, ਦੋ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ, ਜੋ ਇੱਕੋ ਪਰਿਵਾਰ ਦੇ ਸਨ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕਾਂ ਨੇ ਰਾਹਤ ਕੰਮ ਸ਼ੁਰੂ ਕੀਤਾ, ਪਰ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਸੀ। ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਸਾਬਕਾ ਸੀਐਮ ਜੈਰਾਮ ਠਾਕੁਰ ਨੇ ਦੁਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਹੈ।