ਦਿੱਲੀ, ਕਰਾਵਲ ਨਗਰ ਤੋਂ ਰੱਖੜੀ ਵਾਲੇ ਦਿਨ ਤਿਹਰੇ ਕਤਲ ਦੀ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਅਨੁਸਾਰ, ਮੁਲਜ਼ਮ ਪ੍ਰਦੀਪ ਨੇ ਆਪਣੀ ਪਤਨੀ ਅਤੇ ਪੰਜ ਤੇ ਸੱਤ ਸਾਲ ਦੀਆਂ ਦੋ ਧੀਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।
ਸ਼ੁਰੂਆਤੀ ਜਾਂਚ ਵਿੱਚ ਕਰਜ਼ੇ ਦੇ ਬੋਝ ਨੂੰ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ, ਪਰ ਸੱਚਾਈ ਦਾ ਪਤਾ ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਲੱਗੇਗਾ। ਮੌਕੇ ਤੋਂ ਮਿਲੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਆਲੇ-ਦੁਆਲੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਇਲਾਕੇ 'ਚ ਇਸ ਘਟਨਾ ਤੋਂ ਬਾਅਦ ਦਹਿਸ਼ਤ ਅਤੇ ਸ਼ੋਕ ਦਾ ਮਾਹੌਲ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਤੇਜ਼ ਕਰ ਦਿੱਤੀ ਹੈ।