ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਅਧੀਨ ਆਉਂਦੇ ਜੱਜ ਨਗਰ ਇਲਾਕੇ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਵਕੀਲ ਬਲਜੀਤ ਮਾਨ ਨੇ ਦੇਰ ਰਾਤ ਆਪਣੀ ਪਤਨੀ ਵਿਕਰਮਜੀਤ ਕੌਰ (ਉਮਰ ਕਰੀਬ 37 ਸਾਲ) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਇੱਕ ਸਕੂਲ ਵਿੱਚ ਟੀਚਰ ਸੀ ਅਤੇ ਦੋਵਾਂ ਦਾ ਇੱਕ ਬੱਚਾ ਵੀ ਹੈ।
ਸ਼ੁਰੂਆਤੀ ਜਾਂਚ ਵਿੱਚ ਕਤਲ ਦੇ ਪਿੱਛੇ ਪ੍ਰੇਮ ਸਬੰਧਾਂ ਤੇ ਸ਼ੱਕ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ।
ਅੱਜ ਬਲਜੀਤ ਮਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ, ਰਿਮਾਂਡ ਦੌਰਾਨ ਕਤਲ ਦੇ ਅਸਲ ਕਾਰਨ ਦੀ ਜਾਂਚ ਕੀਤੀ ਜਾਵੇਗੀ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸ਼ੋਕ ਅਤੇ ਦਹਿਸ਼ਤ ਦਾ ਮਾਹੌਲ ਹੈ।