ਜਥੇਦਾਰ ਸੁਖਦੇਵ ਸਿੰਘ ਬੱਬਰ ਦਾ 33 ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ (9 ਅਗਸਤ) ਪੁਰਾਤਨ ਜੁਝਾਰੂ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ 33 ਵਾਂ ਸ਼ਹੀਦੀ ਸਮਾਗਮ ਪੰਥਕ ਜਥੇਬੰਦੀਆਂ ਨੇ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ।
ਸਮਾਗਮ ਦੀ ਆੰਭਤਾ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਅਤੇ ਸਾਥੀਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਦੇ ਉਘੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਰਾਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਸਮਾਗਮ ਵਿੱਚ ਹਵਾਰਾ ਕਮੇਟੀ, ਅਖੰਡ ਕੀਰਤਨੀ ਜਥਾ, ਦਲ ਖ਼ਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਵਾਲੇ, ਪੰਥਕ ਸੇਵਕ ਜਥਾ ਸ਼ਾਮਲ ਹੋਏ।
1978 ਦੀ ਵਿਸਾਖੀ ਦੇ ਨਿਰੰਕਾਰੀ ਕਾਂਡ ਦੇ ਜ਼ੁਲਮ ਤੇ ਬੇਇਨਸਾਫ਼ੀ ਦੇ ਬਾਅਦ ਹੌੰਦ ਵਿੱਚ ਆਈ ਬੱਬਰ ਖ਼ਾਲਸਾ ਜਥੇਬੰਦੀ ਦੀ ਅਗਵਾਈ ਭਾਈ ਸੁਖਦੇਵ ਸਿੰਘ ਬੱਬਰ ਨੇ ਗੁਰਮਤਿ ਸਿਧਾਂਤਾਂ ਅਨੁਸਾਰ 14 ਸਾਲ ਕੀਤੀ। ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਇਸ ਜਥੇਬੰਦੀ ਨੇ ਅਹਿਮ ਭੁਮਿਕਾ ਨਿਭਾਈ। ਜਥੇਬੰਦੀ ਦੀ ਅਗਵਾਈ ਅੱਜ ਕੱਲ ਜਥੇਦਾਰ ਵਧਾਵਾ ਸਿੰਘ ਬੱਬਰ ਕਰ ਰਹੇ ਹਨ। ਇਸ ਮੋਕੇ ਸ਼ਹੀਦ ਪਰਿਵਾਰਾਂ ਵਿੱਚੋ ਭਾਈ ਸੁਖਦੇਵ ਸਿੰਘ ਬੱਬਰ, ਭਾਈ ਮਹਿੰਗਾ ਸਿੰਘ ਬੱਬਰ, ਭਾਈ ਸੁਲੱਖਣ ਸਿੰਘ ਬੱਬਰ, ਭਾਈ ਅਨੋਖ ਸਿੰਘ ਅਤੇ ਬਹੁਤ ਸਾਰੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ।
ਇਲਾਕਾ ਨਿਵਾਸੀ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਸਾਰੇ ਪ੍ਰੋਗਰਾਮ ਦਾ ਸੰਚਾਲਨ ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਨੇ ਕੀਤਾ।ਪ੍ਰੋਫੈਸਰ ਬਲਜਿੰਦਰ ਸਿੰਘ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ।
ਇਸ ਮੌਕੇ ਤੇ ਪੰਜਾਂ ਸਿੰਘਾਂ ਚੋਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਭਾਈ ਤਰਲੋਕ ਸਿੰਘ, ਨਾਰਾਇਣ ਸਿੰਘ ਚੌੜਾ, ਸਰਬਜੀਤ ਸਿੰਘ ਘੁਮਾਣ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਅਰਜਨ ਸਿੰਘ ਸ਼ੇਰਗਿਲ, ਜੁਗਿੰਦਰ ਸਿੰਘ , ਪ੍ਰੋ ਜੋਗਾ ਸਿੰਘ, ਸੁਖਜੀਤ ਸਿੰਘ ਖੋਸਾ, ਜੁਗਰਾਜ ਸਿੰਘ ਪੱਟੀ, ਪ੍ਰਤਾਪ ਸਿੰਘ ਕਾਲੀਆ, ਜਤਿੰਦਰ ਸਿੰਘ ਨਵਾਂ ਪਿੰਡ, ਗੁਰਮੀਤ ਸਿੰਘ ਮੈਨੇਜਰ, ਸਤਨਾਮ ਸਿੰਘ, ਭੁਪਿੰਦਰ ਸਿੰਘ ਛੇ ਜੂਨ, ਰਣਜੀਤ ਸਿੰਘ ਦਮਦਮੀ ਟਕਸਾਲ, ਜਸਵੰਤ ਸਿੰਘ ਧਰਮੀ ਫੌਜੀ, ਭਾਈ ਦਵਿੰਦਰ ਸਿੰਘ, ਭਾਈ ਮੱਖਣ ਸਿੰਘ, ਸਰਬਜੀਤ ਸਿੰਘ ਕਾਲੀਆਂ, ਬਲਦੇਵ ਸਿੰਘ ਵੇਰਕਾ, ਦਰਸ਼ਨ ਸਿੰਘ ਬਟਾਲਾ, ਬਲਜਿੰਦਰ ਸਿੰਘ ਬਟਾਲਾ, ਹਰਜਿੰਦਰ ਸਿੰਘ ਆੜਤੀ ਬਟਾਲਾ, ਧਰਮ ਸਿੰਘ, ਬਲਬੀਰ ਸਿੰਘ ਘਨੂੰਪੁਰ, ਨਰਿੰਦਰ ਸਿੰਘ ਗਿੱਲ, ਮਾਨ ਸਿੰਘ ਆਦਿ ਨੇ ਹਾਜ਼ਰੀ ਭਰੀ।
ਜਾਰੀ ਕਰਤਾ
ਪ੍ਰੋਫੈਸਰ ਬਲਜਿੰਦਰ ਸਿੰਘ
9888001888