ਬਠਿੰਡਾ, 17 ਅਗਸਤ: ਬਠਿੰਡਾ-ਚੰਡੀਗੜ੍ਹ ਮੇਨ ਹਾਈਵੇ (ਐਨ.ਐਚ. 54) ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਸਕੂਟਰੀ ਸਵਾਰ ਨੌਜਵਾਨ ਨੂੰ ਪੀ.ਆਰ.ਟੀ.ਸੀ. ਬੱਸ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੁਰਘਟਨਾ ਇੰਨੀ ਭਿਆਨਕ ਸੀ ਕਿ ਬੱਸ ਦੇ ਟਾਇਰਾਂ ਦੇ ਨਿਸ਼ਾਨਾਂ ਤੋਂ ਇਹ ਸਪਸ਼ਟ ਸੀ ਕਿ ਬੱਸ ਕਾਫ਼ੀ ਤੇਜ਼ੀ ਨਾਲ ਆ ਰਹੀ ਸੀ। ਸਹਾਰਾ ਜਨ ਸੇਵਾ ਟੀਮ ਦੇ ਮੈਂਬਰ ਸੰਦੀਪ ਗਿੱਲ ਨੇ ਦੱਸਿਆ ਕਿ ਨੌਜਵਾਨ ਪੂਰੀ ਤਰ੍ਹਾਂ ਕੁਚਲ ਗਿਆ ਸੀ।
ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਅਤੇ ਸਹਾਰਾ ਜਨ ਸੇਵਾ ਟੀਮ ਨੇ ਮ੍ਰਿਤਕ ਦੇਹ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਬਠਿੰਡਾ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ।
ਫਿਲਹਾਲ ਮ੍ਰਿਤਕ ਦੀ ਹਾਲਤ ਕਾਰਨ ਉਸਦੀ ਪਹਿਚਾਣ ਕਰਨਾ ਮੁਸ਼ਕਿਲ ਹੋ ਰਿਹਾ ਹੈ। ਪੁਲਿਸ ਵੱਲੋਂ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।