ਲੀ: ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਬੀਤੀ ਰਾਤ ਇੱਕ ਜਨਤਕ ਸੁਣਵਾਈ ਦੌਰਾਨ ਹਮਲਾ ਹੋਇਆ। ਹਮਲਾਵਰ, ਜੋ ਲਗਭਗ 40 ਸਾਲ ਦਾ ਹੈ, ਹੱਥ ਵਿੱਚ ਇੱਕ ਕਾਗਜ਼ ਲੈ ਕੇ ਮੁੱਖ ਮੰਤਰੀ ਕੋਲ ਪਹੁੰਚਿਆ ਅਤੇ ਅਚਾਨਕ ਉਨ੍ਹਾਂ ਵੱਲ ਝਪਟ ਮਾਰ ਕੇ ਥੱਪੜ ਮਾਰ ਦਿੱਤਾ।
ਘਟਨਾ ਸਮੇਂ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਬਹੁਤ ਗੁੱਸੇ ਵਿੱਚ ਸੀ ਅਤੇ ਆਪਣੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਕੋਲ ਆਇਆ ਸੀ। ਇਸ ਹਮਲੇ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਇੱਕ ਅੱਖੀਂ ਦੇਖੇ ਗਵਾਹ, ਸ਼ੈਲੇਂਦਰ ਕੁਮਾਰ ਨੇ ਕਿਹਾ ਕਿ ਉਹ ਉੱਤਮ ਨਗਰ ਤੋਂ ਸੀਵਰੇਜ ਬਾਰੇ ਸ਼ਿਕਾਇਤ ਲੈ ਕੇ ਆਏ ਸਨ, ਪਰ ਗੇਟ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਮੁੱਖ ਮੰਤਰੀ ਨੂੰ ਹਮਲਾ ਕੀਤਾ ਗਿਆ ਹੈ।
ਪੁਲਿਸ ਨੇ ਤੁਰੰਤ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਲਾਈਨਜ਼ ਥਾਣੇ ਲਿਜਾ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਸੁਰੱਖਿਆ ਵਧਾਉਣ ਲਈ ਕਈ ਅਧਿਕਾਰੀ ਮੁੱਖ ਮੰਤਰੀ ਦੇ ਨਿਵਾਸ ‘ਤੇ ਤਾਇਨਾਤ ਕੀਤੇ ਗਏ ਹਨ।