ਜਲੰਧਰ ਵਿੱਚ 19 ਸਾਲਾ ਕੁੜੀ ਨਾਲ ਮੰਗੇਤਰ ਵੱਲੋਂ ਬਲਾਤਕਾਰ ਕਰਕੇ ਅਸ਼ਲੀਲ ਵੀਡੀਓ ਬਣਾਉਣ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦਾ ਦੋਸ਼ ਹੈ ਕਿ ਉਸਨੂੰ ਪਹਿਲਾਂ ਨਸ਼ੀਲਾ ਪਦਾਰਥ ਦੇ ਕੇ ਜ਼ਬਰ ਜਨਾਹ ਕੀਤਾ ਗਿਆ।
ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ ਅਤੇ ਜਲੰਧਰ ਦੇ ਐਸਐਸਪੀ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੇ ਪੁਲਿਸ ਤੁਰੰਤ ਕਾਰਵਾਈ ਨਹੀਂ ਕਰਦੀ ਤਾਂ ਕਮਿਸ਼ਨ ਖੁਦ ਦਖ਼ਲ ਦੇਵੇਗਾ।
ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਵਿਸਤ੍ਰਿਤ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ।