ਚੰਡੀਗੜ੍ਹ, 22 ਅਗਸਤ 2025 – ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਆਪਣੇ ਵਿਲੱਖਣ ਅੰਦਾਜ਼ ਤੇ ਹਾਸਿਆਂ ਨਾਲ ਦਰਸ਼ਕਾਂ ਨੂੰ ਹਸਾਉਣ ਵਾਲੇ ਭੱਲਾ ਦੇ ਚਲੇ ਜਾਣ ਨਾਲ ਪੰਜਾਬੀ ਫਿਲਮ ਉਦਯੋਗ 'ਚ ਸੋਗ ਦੀ ਲਹਿਰ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਲਿਖਿਆ: “ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।”
ਭੱਲਾ ਨੇ ਆਪਣੇ ਕਰੀਅਰ ਦੌਰਾਨ ਬੇਸ਼ੁਮਾਰ ਹਿੱਟ ਫ਼ਿਲਮਾਂ 'ਚ ਕਮੇਡੀ ਦੇ ਜ਼ਰੀਏ ਦਰਸ਼ਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ।