Friday, August 22, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਬੋਹਰ 'ਚ ਭਾਜਪਾ ਪ੍ਰਧਾਨ ਸੁਨੀਲ ਜਾਖੜ ਹਿਰਾਸਤ 'ਚ, ਆਪ ਸਰਕਾਰ 'ਤੇ ਸਾਧਿਆ ਨਿਸ਼ਾਨਾ

August 22, 2025 02:55 PM

ਅਬੋਹਰ, 22 ਅਗਸਤ 2025 – ਪੰਜਾਬ 'ਚ ਭਾਜਪਾ ਅਤੇ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਟਕਰਾਅ ਹੋਰ ਤੇਜ਼ ਹੋ ਗਿਆ ਹੈ। ਅੱਜ ਪੰਜਾਬ ਪੁਲਿਸ ਨੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਉਨ੍ਹਾਂ ਦੇ ਕਈ ਵਰਕਰਾਂ ਸਮੇਤ ਹਿਰਾਸਤ ਵਿੱਚ ਲੈ ਲਿਆ।

ਜਾਣਕਾਰੀ ਮੁਤਾਬਕ, ਜਾਖੜ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਲਗਾਏ ਗਏ ਸਹਾਇਤਾ ਕੈਂਪ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਕਿ ਪੁਲਿਸ ਨੇ ਕਾਲਾ ਟਿੱਬਾ ਰੋਡ 'ਤੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ। ਵਿਰੋਧ ਵਿੱਚ ਜਾਖੜ ਟੋਲ ਪਲਾਜ਼ਾ ਨੇੜੇ ਸੜਕ 'ਤੇ ਧਰਨੇ 'ਤੇ ਬੈਠ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਧਰਨੇ ਦੌਰਾਨ ਜਾਖੜ ਨੇ ਰਾਜ ਸਰਕਾਰ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ, “ਮੈਨੂੰ ਗ੍ਰਿਫਤਾਰ ਹੋਣ ਦੀ ਕੋਈ ਪਰਵਾਹ ਨਹੀਂ। ਅਸੀਂ ਗਰੀਬ ਲੋਕਾਂ ਤੱਕ ਕੇਂਦਰ ਦੀਆਂ ਯੋਜਨਾਵਾਂ ਦੇ ਲਾਭ ਪਹੁੰਚਾਉਣ ਜਾ ਰਹੇ ਹਾਂ, ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ।”

 

Have something to say? Post your comment