Saturday, August 23, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸਬੰਧੀ ਅਖੰਡ ਪਾਠ ਆਰੰਭ

August 22, 2025 08:44 PM

ਅੰਮ੍ਰਿਤਸਰ, 22 ਅਗਸਤ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਗਿਆਨੀ ਨਿਰਮਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਰਹੀਆਂ।

ਜਾਣਕਾਰੀ ਦਿੰਦਿਆਂ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਇਹ ਗੁਰਪੁਰਬ 24 ਅਗਸਤ 2025 ਨੂੰ ਮਨਾਇਆ ਜਾਵੇਗਾ। ਉਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਓਣ ਤੋਂ ਬਾਅਦ ਪੁਰਾਤਨ ਰਿਵਾਜ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਹਸਤੀਆਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੀਆਂ। ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ।

Have something to say? Post your comment