ਪੰਜਾਬ, 24 ਅਗਸਤ 2025 – ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਸ਼ਹਿਰਾਂ ਦੀਆਂ ਗਲੀਆਂ ਤੇ ਘਰਾਂ ਦੇ ਬਾਹਰ ਪਾਣੀ ਇਕੱਠਾ ਹੋ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ ਵੀ ਪਾਣੀ ਪੂਰੀ ਤਰ੍ਹਾਂ ਨਾਲ ਭਰ ਗਿਆ।
ਮੌਕੇ 'ਤੇ ਹੀ ਉਨ੍ਹਾਂ ਨੇ ਨਗਰ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਫਟਕਾਰ ਲਾਉਂਦੇ ਹੋਏ ਪਾਣੀ ਦੀ ਤੁਰੰਤ ਨਿਕਾਸੀ ਕਰਨ ਦੇ ਹੁਕਮ ਦਿੱਤੇ।
ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਪੂਰੇ ਸ਼ਹਿਰ ਵਿੱਚ ਹੈ ਅਤੇ ਇਸਨੂੰ ਹੱਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੱਲ੍ਹ ਸਾਰੇ ਅਧਿਕਾਰੀ ਤਲਬ ਕੀਤੇ ਗਏ ਹਨ ਅਤੇ ਜਿਹੜੇ ਵੀ ਲਾਪਰਵਾਹ ਜਾਂ ਦੋਸ਼ੀ ਪਾਏ ਜਾਣਗੇ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।