ਗੁਰਦਾਸਪੁਰ, 26 ਅਗਸਤ 2025 : ਪਹਾੜਾਂ ਅਤੇ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ਉਫਾਨ 'ਤੇ ਹੈ। ਬੀਤੀ ਰਾਤ ਆਏ ਤੇਜ਼ ਵਹਾਅ ਕਾਰਨ ਦਰਿਆ ਦਾ ਆਰਜੀ ਬੰਨ ਟੁੱਟ ਗਿਆ, ਜਿਸ ਨਾਲ ਨੇੜਲੇ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਝੋਨੇ ਤੇ ਕਮਾਦ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਗਈ ਹੈ। ਐਸਐਸਪੀ (ਦਿਹਾਤੀ) ਮਲਵਿੰਦਰ ਸਿੰਘ ਅਤੇ ਐਸਡੀਐਮ ਅਜਨਾਲਾ ਰਵਿੰਦਰ ਅਰੋੜਾ ਨੇ ਕਿਹਾ ਕਿ ਰਾਵੀ ਦਾ ਜਲ ਪੱਧਰ ਵਧਿਆ ਹੈ ਪਰ ਸਥਿਤੀ ਕੰਟਰੋਲ ਵਿੱਚ ਹੈ ਅਤੇ ਹੜ੍ਹ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸੇ ਦੌਰਾਨ ਨੇੜਲੇ ਕਿਸਾਨ ਵਧਦੇ ਪਾਣੀ ਕਾਰਨ ਆਪਣੀਆਂ ਫਸਲਾਂ ਅਤੇ ਪਸ਼ੂਆਂ ਦੇ ਚਾਰੇ ਦੇ ਨੁਕਸਾਨ ਨੂੰ ਲੈ ਕੇ ਚਿੰਤਿਤ ਹਨ। ਉਹਨਾਂ ਦਾ ਕਹਿਣਾ ਹੈ ਕਿ ਜੇ ਬਰਸਾਤ ਅਤੇ ਪਾਣੀ ਦਾ ਪੱਧਰ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਵੱਡੇ ਨੁਕਸਾਨ ਦੀ ਸੰਭਾਵਨਾ ਹੈ।