ਪਟਿਆਲਾ, 26 ਅਗਸਤ 2025 – ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇੱਕ ਕੁੱਤੇ ਕੋਲੋਂ ਬੱਚੇ ਦਾ ਸਿਰ ਮਿਲਣ ਨਾਲ ਹੜਕੰਪ ਮਚ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਵਿਆਪਕ ਜਾਂਚ ਦੇ ਹੁਕਮ ਦਿੱਤੇ ਹਨ। ਬਰਾਮਦ ਕੀਤਾ ਸਿਰ ਫੋਰੈਂਸਿਕ ਟੀਮ ਨੂੰ ਭੇਜਿਆ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ।
ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਨੇ ਕਿਹਾ ਕਿ ਹਸਪਤਾਲ ਵਿੱਚੋਂ ਕੋਈ ਨਵਜੰਮਿਆ ਬੱਚਾ ਗਾਇਬ ਨਹੀਂ ਹੈ। ਹਾਲ ਹੀ ਦੀਆਂ ਮੌਤਾਂ ਦੇ ਮਾਮਲੇ ਵਿੱਚ ਬੱਚਿਆਂ ਦੀਆਂ ਲਾਸ਼ਾਂ ਪੂਰੀ ਕਾਰਵਾਈ ਤੋਂ ਬਾਅਦ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ।
ਉਨ੍ਹਾਂ ਦਾ ਕਹਿਣਾ ਹੈ ਕਿ ਸੰਭਾਵਨਾ ਹੈ ਕਿ ਬੱਚੇ ਦੇ ਅਵਸ਼ੇਸ਼ ਬਾਹਰੋਂ ਸੁੱਟੇ ਗਏ ਹੋਣ। ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਪੂਰੀ ਪਾਰਦਰਸ਼ੀ ਜਾਂਚ ਕੀਤੀ ਜਾਵੇਗੀ।