ਲੁਧਿਆਣਾ/ਚੰਡੀਗੜ੍ਹ, 28 ਅਗਸਤ 2025 – ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਮਰਾਲਾ ਨੇੜਲੇ ਪਿੰਡ ਬਰਮਾ ਦੇ ਰਹਿਣ ਵਾਲੇ ਰਾਜਦੀਪ ਸਿੰਘ ਮਾਨ ਦੀ ਸ਼ਿਕਾਇਤ ’ਤੇ ਅਦਾਲਤ ਨੇ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।
ਸ਼ਿਕਾਇਤਕਰਤਾ ਨੇ ਇਤਰਾਜ਼ ਜਤਾਇਆ ਹੈ ਕਿ ਗੁਰੂ ਰੰਧਾਵਾ ਦੇ ਨਵੇਂ ਗੀਤ "ਸਿਰਾ" ਦੀ ਇੱਕ ਲਾਈਨ – “ਜੰਮਿਆਂ ਨੂੰ ਗੁੜ੍ਹਤੀ ’ਚ ਮਿਲਦੀ ਅਫੀਮ ਐ” – ਇਤਰਾਜ਼ਯੋਗ ਹੈ। ਇਸ ਬਾਰੇ ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਸ਼ਬਦਾਂ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸ਼ਿਕਾਇਤਕਰਤਾ ਵੱਲੋਂ ਪਹਿਲਾਂ ਗਾਇਕ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਅਤੇ ਸਪੱਸ਼ਟ ਕੀਤਾ ਗਿਆ ਸੀ ਕਿ “ਗੁੜ੍ਹਤੀ” ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਵਿਸ਼ੇਸ਼ ਮਾਨਤਾ ਪ੍ਰਾਪਤ ਹੈ।