ਲਖਨਊ, 31 ਅਗਸਤ 2025: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਗੁਡੰਬਾ ਇਲਾਕੇ ਦੇ ਬੇਹਟਾ ਪਿੰਡ ਵਿੱਚ ਵਾਪਰੇ ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ।
ਧਮਾਕੇ ਤੋਂ ਬਾਅਦ ਫੈਕਟਰੀ ਦਾ ਵੱਡਾ ਹਿੱਸਾ ਮਲਬੇ ਵਿੱਚ ਤਬਦੀਲ ਹੋ ਗਿਆ ਅਤੇ ਅਜੇ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਲੋਕ ਮਲਬੇ ਹੇਠਾਂ ਦੱਬੇ ਹੋਏ ਹੋ ਸਕਦੇ ਹਨ। ਮੌਕੇ 'ਤੇ ਪੁਲਿਸ ਅਤੇ ਰਾਹਤ-ਬਚਾਅ ਟੀਮਾਂ ਤੁਰੰਤ ਪਹੁੰਚ ਗਈਆਂ ਹਨ ਅਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ।
ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਨੇ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਵੀ ਜਤਾਈ ਹੈ।
ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਫੈਕਟਰੀ ਵਿੱਚ ਸੁਰੱਖਿਆ ਨਿਯਮਾਂ ਦੀ ਅਣਦੇਖੀ ਹੋਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੋ ਸਕਦਾ ਹੈ।