ਅੰਮ੍ਰਿਤਸਰ, 4 ਸਤੰਬਰ –
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ – ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ – ਦੀ ਵਿਸਤ੍ਰਿਤ ਰਿਪੋਰਟ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਵਿਖੇ ਸੌਂਪੀ।
1 ਤੋਂ 4 ਸਤੰਬਰ ਤੱਕ ਕੀਤਾ ਜ਼ਮੀਨੀ ਦੌਰਾ
ਰਾਜਪਾਲ ਨੇ 1 ਤੋਂ 4 ਸਤੰਬਰ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦੀ ਜਾਣਕਾਰੀ ਇਕੱਠੀ ਕੀਤੀ ਸੀ। ਰਿਪੋਰਟ ਵਿੱਚ ਉਨ੍ਹਾਂ ਨੇ ਹੜ੍ਹਾਂ ਕਾਰਨ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਨੂੰ ਵਿਸਥਾਰ ਨਾਲ ਦਰਸਾਇਆ।
ਰਾਹਤ ਅਤੇ ਪੁਨਰਵਾਸ ਉਪਰਾਲਿਆਂ ਬਾਰੇ ਜਾਣਕਾਰੀ
ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਹੜ੍ਹ ਰਾਹਤ ਕਾਰਜਾਂ ਵਿੱਚ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, ਐਨਡੀਆਰਐਫ ਅਤੇ ਹੋਰ ਏਜੰਸੀਆਂ ਮਿਲਜੁਲ ਕੇ ਕੰਮ ਕਰ ਰਹੀਆਂ ਹਨ।
ਕੇਂਦਰ ਵੱਲੋਂ ਪੂਰਾ ਸਮਰਥਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪੀੜਤ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਦਾ ਮੁਲਾਂਕਣ ਕਰਨ ਲਈ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਰਾਹਤ ਅਤੇ ਪੁਨਰਵਾਸ ਉਪਾਵਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।