ਚੰਡੀਗੜ੍ਹ, 7 ਸਤੰਬਰ 2025 – ਉੱਤਰ ਭਾਰਤ ਸਮੇਤ ਪੰਜਾਬ ਇਸ ਵੇਲੇ ਗੰਭੀਰ ਹੜ੍ਹਾਂ ਦੀ ਚਪੇਟ ਵਿੱਚ ਹੈ। ਸੂਬੇ ਵਿੱਚ ਲਗਭਗ ਚਾਰ ਦਰਜਨ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਜਦਕਿ 2000 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।
ਇੱਕ ਪਾਸੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਦੂਜੇ ਪਾਸੇ ਮੀਂਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਬਾਰਿਸ਼ ਕਾਰਨ ਹੜ੍ਹ-ਪੀੜਤਾਂ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ।
ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ, ਮਾਲਵਾ ਅਤੇ ਮਾਝਾ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਮੁਤਾਬਕ, ਅੱਜ ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਫਗਵਾੜਾ, ਜਲੰਧਰ, ਕਪੂਰਥਲਾ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਆ, ਮੁਕੇਰੀਆਂ ਤੇ ਗੁਰਦਾਸਪੁਰ ਵਿੱਚ ਬਾਰਿਸ਼ ਹੋ ਸਕਦੀ ਹੈ।
👉 ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਸਾਵਧਾਨੀ ਵਰਤਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਣ।