ਗੁਰਦਾਸਪੁਰ :ਸ਼ਹਿਰ ਦੇ ਇੱਕ ਪ੍ਰਸਿੱਧ ਨਿਜੀ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਜਦੋਂ 27 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਪਰਿਵਾਰ ਨੇ ਡਾਕਟਰਾਂ ਉੱਤੇ ਅਣਗਹਿਲੀ ਤੇ ਗਲਤ ਇਲਾਜ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ਵਿੱਚ ਸ਼ੋਰਗੁੱਲ ਸ਼ੁਰੂ ਕਰ ਦਿੱਤਾ। ਸਥਿਤੀ ਨਾਜੁਕ ਦੇਖਦੇ ਹੋਏ ਹਸਪਤਾਲ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਭਾਰੀ ਪੁਲਿਸ ਫੋਰਸ ਦੇ ਨਾਲ ਥਾਣਾ ਸਿਟੀ ਦੇ ਐਸਐਚਓ ਦਵਿੰਦਰ ਪ੍ਰਕਾਸ਼ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਨੂੰ ਸਮਝਾ ਬੁਝਾ ਕੇ ਸ਼ਾਂਤ ਕੀਤਾ।