ਚੰਡੀਗੜ੍ਹ, 17 ਸਤੰਬਰ — ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼ੀਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 14 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਕੋਰਟ ਨੇ ਇਸ ਮਾਮਲੇ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ।
ਮੋਹਾਲੀ ਦੀ ਹੇਠਲੀ ਅਦਾਲਤ ਵੱਲੋਂ 18 ਅਗਸਤ ਨੂੰ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਰੁਖ ਕੀਤਾ ਹੈ। ਵਿਜੀਲੈਂਸ ਵਿਭਾਗ ਨੇ 25 ਜੂਨ ਨੂੰ ਉਸਦੇ ਖਿਲਾਫ ਮੋਹਾਲੀ ਵਿੱਚ ਕੇਸ ਦਰਜ ਕਰਕੇ ਉਸਨੂੰ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਵੇਲੇ ਹਿਰਾਸਤ ਵਿੱਚ ਹੈ।