ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਇੱਕ ਵੱਡੇ ਅੱਤਵਾਦੀ ਨੈੱਟਵਰਕ ਦੇ ਖਿਲਾਫ਼ ਕਾਰਵਾਈ ਕਰਦਿਆਂ ਜਲੰਧਰ ਵਿੱਚ ਇੱਕ ਵੱਡੀ ਸਾਜ਼ਿਸ਼ ਨਾਕਾਮ ਕਰ ਦਿੱਤੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਵਿਸ਼ੇਸ਼ ਆਪਰੇਸ਼ਨ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਮੈਂਬਰ — ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ — ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ 2.5 ਕਿ.ਗ੍ਰਾ. IED/RDX ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਪਾਕਿਸਤਾਨ 'ਚ ਬੈਠੇ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ 'ਤੇ ਅਤੇ ਯੂਕੇ ਅਧਾਰਿਤ ਹੈਂਡਲਰਾਂ ਨਿਸ਼ਾਨ ਜੌਰੀਅਨ ਅਤੇ ਆਦੇਸ਼ ਜਮਾਰਾਏ ਦੀ ਹਦਾਇਤ 'ਤੇ ਕੰਮ ਕਰ ਰਿਹਾ ਸੀ। ਪੁਲਿਸ ਦੇ ਅਨੁਸਾਰ, ਬਰਾਮਦ ਕੀਤਾ ਗਿਆ ਵਿਸਫੋਟਕ ਸਮੱਗਰੀ ਇੱਕ ਵੱਡੇ ਟਾਰਗੇਟਡ ਹਮਲੇ ਲਈ ਤਿਆਰ ਕੀਤੀ ਗਈ ਸੀ, ਜਿਸ ਨੂੰ ਸਮੇਂ ਸਿਰ ਕਾਰਵਾਈ ਨਾਲ ਨਾਕਾਮ ਕੀਤਾ ਗਿਆ। ਇਸ ਮਾਮਲੇ ਵਿੱਚ SSOC ਅੰਮ੍ਰਿਤਸਰ ਵੱਲੋਂ UAPA ਅਤੇ Explosives Substances Act ਦੀਆਂ ਸਬੰਧਤ ਧਾਰਾਵਾਂ ਹੇਠ FIR ਦਰਜ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ISI-ਸਪਾਂਸਰ ਅੱਤਵਾਦ ਅਤੇ ਸੰਗਠਿਤ ਅਪਰਾਧ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਰਾਜ ਵਿੱਚ ਸ਼ਾਂਤੀ-ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।