ਕੋਲਕਾਤਾ, 12 ਅਕਤੂਬਰ :
ਪੱਛਮੀ ਬਰਧਮਾਨ ਜ਼ਿਲ੍ਹੇ ਵਿੱਚ ਇੱਕ ਨਿੱਜੀ ਮੈਡੀਕਲ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਨੇ ਰਾਜ ਭਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਓਡੀਸ਼ਾ ਦੀ ਰਹਿਣ ਵਾਲੀ ਐਮਬੀਬੀਐਸ ਵਿਦਿਆਰਥਣ ਆਪਣੇ ਦੋਸਤ ਨਾਲ ਰਾਤ ਦੇ ਖਾਣੇ ਲਈ ਗਈ ਸੀ ਜਦੋਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਜ਼ਬਰਦਸਤੀ ਕੀਤੀ। ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਹੋਰ ਨੂੰ ਹਿਰਾਸਤ ਵਿੱਚ ਲਿਆ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਘਟਨਾ 'ਤੇ ਕਿਹਾ, “ਕੁੜੀਆਂ ਨੂੰ ਰਾਤ ਨੂੰ ਕਾਲਜ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ, ਉਨ੍ਹਾਂ ਨੂੰ ਆਪਣੀ ਰੱਖਿਆ ਦਾ ਖ਼ਿਆਲ ਰੱਖਣਾ ਚਾਹੀਦਾ ਹੈ।” ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਵੀ ਦਿੱਤਾ।
ਹਾਲਾਂਕਿ, ਮਮਤਾ ਦੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਿਰੋਧੀ ਪਾਰਟੀਆਂ ਅਤੇ ਮਹਿਲਾ ਸੰਗਠਨਾਂ ਨੇ ਉਨ੍ਹਾਂ ‘ਤੇ “ਵਿਕਟਿਮ ਬਲੇਮਿੰਗ” ਦਾ ਦੋਸ਼ ਲਗਾਇਆ ਹੈ। ਸੋਸ਼ਲ ਮੀਡੀਆ ‘ਤੇ #NotHerFault ਹੈਸ਼ਟੈਗ ਟ੍ਰੈਂਡ ਕਰ ਰਿਹਾ ਹੈ।
ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਵਿਰੁੱਧ ਜਲਦੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।