Monday, October 13, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਐਸ.ਡੀ ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ।

October 12, 2025 10:50 PM

ਬਰਨਾਲਾ, 11 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ।
ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਚਾਰ ਰੋਜ਼ਾ  ਖੇਤਰੀ ਯੁਵਕ ਅਤੇ ਲੋਕ ਮੇਲੇ ਬਰਨਾਲਾ-ਮਲੇਰਕੋਟਲਾ ਜੋਨ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ‘ਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਜਗ੍ਹਾ ਅਤੇ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਇਰਾਦਾ ਰੱਖਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਨਾ ਕਰਨ ਸਗੋਂ ਨਿਮਰ ਰਹਿੰਦਿਆਂ ਹੋਰ ਸਫ਼ਲ ਬਣਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮਵਿਸ਼ਵਾਸ ਅਤੇ ਸਕਾਰਾਤਮਕ ਪਹੁੰਚ ਹਰ ਕਿਸੇ ਦੀ ਸ਼ਖਸੀਅਤ ਦੇ ਆਮ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਮਾਣ ਜਾਂ ਘਮੰਡ ਨਹੀਂ ਹੋਣਾ ਚਾਹੀਦਾ।

ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਕਲਾਕਾਰੀ ਕੈਰੀਅਰ ਦੀ ਸ਼ੁਰੁੂਆਤ ਐਸਡੀ ਕਾਲਜ ਬਰਨਾਲਾ ਤੋਂ ਹੋਈ ਸੀ। ਉਹਨਾਂ ਨੇ ਸੁਨਾਮ ਕਾਲਜ ਵਲੋਂ ਆਪਣੀ ਪਹਿਲੀ ਪੇਸ਼ਕਾਰੀ ਐਸਡੀ ਕਾਲਜ ਵਿਖੇ ਦਿੱਤੀ ਅਤੇ ਜੇਤੂ ਰਹੇ ਸਨ। ਜਿਸ ਕਰਕੇ ਇਸ ਕਾਲਜ ਨਾਲ ਉਹਨਾਂ ਦਾ ਗੂੜਾ ਰਿਸ਼ਤਾ ਜੁੜਿਆ ਹੋਇਆ ਹੈ। ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਆਪਣੇ ਸਰਬਪੱਖੀ ਵਿਕਾਸ ਲਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਉਨ੍ਹਾਂ ਦਾ ਇੱਕੋ-ਇੱਕ ਜਨੂੰਨ ਸੀ ਅਤੇ ਉਨ੍ਹਾਂ ਵਿੱਚ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ।

ਬਰਨਾਲਾ ਦੀ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹਾ ਭੂਗੋਲਿਕ ਤੌਰ 'ਤੇ ਛੋਟਾ ਹੋ ਸਕਦਾ ਹੈ ਪਰ ਇਸ ਨੇ ਵੱਡੇ ਪੱਧਰ ‘ਤੇ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਅਤੇ ਬਲਵੰਤ ਗਾਰਗੀ, ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ, ਮੇਘ ਰਾਜ ਮਿੱਤਰ ਅਤੇ ਹੋਰ ਉੱਘੀਆਂ ਸਾਹਿਤਕ ਸ਼ਖਸੀਅਤਾਂ ਇਸ ਜ਼ਿਲ੍ਹੇ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਕਾਰਨ ਹੀ ਬਰਨਾਲਾ ਨੂੰ ਲੰਬੇ ਸਮੇਂ ਤੋਂ "ਪੰਜਾਬ ਦੀ ਸਾਹਿਤਕ ਰਾਜਧਾਨੀ" ਵਜੋਂ ਜਾਣਿਆ ਜਾਂਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਅਨੇਕਾਂ ਵਿਦਿਆਰਥੀਆਂ, ਜਿਨ੍ਹਾਂ ਨੇ ਵਿਸ਼ਵ ਪੱਧਰ 'ਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ, ਨੂੰ ਨਿਖਾਰਨ ਵਿੱਚ ਐਸ.ਡੀ. ਕਾਲਜ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਜੀਵਨ ਅਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਇਸ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕਾਲਜ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਇਸੇ ਤਰੀਕੇ ਸਮਾਜ ਦੀ ਸੇਵਾ ਕਰਦਾ ਰਹੇਗਾ।
ਇਸਤੋਂ ਪਹਿਲਾਂ ਐਸਡੀ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਯੁਵਕ ਮੇਲੇ ਵਿੱਚ ਕਾਲਜ ਪਹੁੰਚਣ ਤੇ ਵਿਸ਼ੇ਼ਸ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਬੇਹੱਦ ਖੁਸ਼ੀ ਹੈ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਕਲਾਕਾਰ ਕੈਰੀਅਰ ਦੀ ਸ਼ੁਰੂਆਤ ਇਸ ਕਾਲਜ ਤੋਂ ਕੀਤੀ ਸੀ। ਉਹਨਾਂ ਦੇ ਇਸ ਯੁਵਕ ਮੇਲੇ ਵਿੱਚ ਸ਼ਾਮਲ ਹੋਣ ਨਾਲ ਅਲੱਗ-ਅਲੱਗ ਆਈਟਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੋਰ ਵੀ ਹੱਲਾਸ਼ੇਰੀ ਮਿਲੀ ਹੈ। ਇਸ ਮੌਕੇ ਐਸਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ.ਮੁਕੰਦ ਲਾਲ ਬਾਂਸਲ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਨਰੇਸ਼ ਬਾਂਸਲ, ਡਾ. ਰਾਹੁਲ ਗਾਰਗੀ, ਰਾਹੁਲ ਅੱਤਰੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ, ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਜਨਰਲ ਸਕੱਤਰ ਐੱਸ ਡੀ ਕਾਲਜ ਪ੍ਰਬੰਧਕੀ ਕਮੇਟੀ ਸ੍ਰੀ ਜੇ ਐਨ ਸ਼ਰਮਾ ਅਤੇ ਹੋਰ ਅਹੁਦੇਦਾਰ ਤੇ ਪਤਵੰਤੇ ਹਾਜ਼ਰ ਸਨ।


Have something to say? Post your comment

More From Punjab

Taliban Says It Killed 58 Pakistani Soldiers in Retaliatory Strikes; Islamabad Denies Full Toll (

Taliban Says It Killed 58 Pakistani Soldiers in Retaliatory Strikes; Islamabad Denies Full Toll (

Taliban FM Muttaqi Calls for Peace With Pakistan Amid Border Tensions

Taliban FM Muttaqi Calls for Peace With Pakistan Amid Border Tensions

बिहार चुनाव: NDA में सीट बंटवारे को लेकर जीतन राम मांझी नाराज, सिर्फ 6 सीटें मिलीं

बिहार चुनाव: NDA में सीट बंटवारे को लेकर जीतन राम मांझी नाराज, सिर्फ 6 सीटें मिलीं

नोबेल विजेता अर्थशास्त्री बनर्जी-दुफ्लो अमेरिका छोड़कर स्विट्ज़रलैंड जा रहे हैं

नोबेल विजेता अर्थशास्त्री बनर्जी-दुफ्लो अमेरिका छोड़कर स्विट्ज़रलैंड जा रहे हैं

अभिषेक सिंघवी का ट्रंप पर चुटीला तंज, वेनेजुएला की नेता को नोबेल शांति पुरस्कार पर मजेदार कमेंट

अभिषेक सिंघवी का ट्रंप पर चुटीला तंज, वेनेजुएला की नेता को नोबेल शांति पुरस्कार पर मजेदार कमेंट

ਮੁੰਬਈ: MNS ਵਰਕਰ ਵੱਲੋਂ ਹਿੰਦੀ ਭਾਸ਼ੀ ਔਰਤ ਨੂੰ ਥੱਪੜ, ਪਾਰਟੀ ਵਿੱਚ ਫਿਰ ਉਤਪਾਤ

ਮੁੰਬਈ: MNS ਵਰਕਰ ਵੱਲੋਂ ਹਿੰਦੀ ਭਾਸ਼ੀ ਔਰਤ ਨੂੰ ਥੱਪੜ, ਪਾਰਟੀ ਵਿੱਚ ਫਿਰ ਉਤਪਾਤ

Punjab bans eight IV fluids, antibiotics after reports of adverse drug reactions

Punjab bans eight IV fluids, antibiotics after reports of adverse drug reactions

ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲਾ: ਮਮਤਾ ਬੈਨਰਜੀ ਦੇ ਬਿਆਨ ਨੇ ਚੁੱਕਿਆ ਵਿਵਾਦ

ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲਾ: ਮਮਤਾ ਬੈਨਰਜੀ ਦੇ ਬਿਆਨ ਨੇ ਚੁੱਕਿਆ ਵਿਵਾਦ

ਦੁੱਖ ਵੇਲੇ ਵੀ ਲੁੱਟ ਮਚੀ’ — ਰਾਜਵੀਰ ਜਵੰਦਾ ਦੇ ਸਸਕਾਰ ਮੌਕੇ ਚੋਰੀ 'ਤੇ ਜੱਸੀ ਦਾ ਤਿੱਖਾ ਸੁਰ

ਦੁੱਖ ਵੇਲੇ ਵੀ ਲੁੱਟ ਮਚੀ’ — ਰਾਜਵੀਰ ਜਵੰਦਾ ਦੇ ਸਸਕਾਰ ਮੌਕੇ ਚੋਰੀ 'ਤੇ ਜੱਸੀ ਦਾ ਤਿੱਖਾ ਸੁਰ

ਹਰਿਆਣਾ ਆਈਪੀਐਸ ਅਫ਼ਸਰ ਦੀ ਖੁਦਕੁਸ਼ੀ ’ਤੇ ਜਲੰਧਰ ਵਿੱਚ ਕੈਂਡਲ ਮਾਰਚ: ਮੰਤਰੀ ਮੋਹਿੰਦਰ ਭਗਤ ਵੱਲੋਂ ਇਨਸਾਫ਼ ਦੀ ਮੰਗ

ਹਰਿਆਣਾ ਆਈਪੀਐਸ ਅਫ਼ਸਰ ਦੀ ਖੁਦਕੁਸ਼ੀ ’ਤੇ ਜਲੰਧਰ ਵਿੱਚ ਕੈਂਡਲ ਮਾਰਚ: ਮੰਤਰੀ ਮੋਹਿੰਦਰ ਭਗਤ ਵੱਲੋਂ ਇਨਸਾਫ਼ ਦੀ ਮੰਗ