ਅੰਮ੍ਰਿਤਸਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਨੂੰ ਲੱਖਾਂ ਰੁਪਏ ਖਰਚ ਕੇ ਕੈਨੇਡਾ ਭੇਜਣ ਤੋਂ ਬਾਅਦ, ਉਹ ਉੱਥੇ ਪਹੁੰਚਦੇ ਹੀ ਮੁਕਰ ਗਈ। ਪੀੜਤ ਨੌਜਵਾਨ ਦਾ ਵਿਆਹ 2022 ਵਿੱਚ ਕੋਰਟ ਮੈਰਿਜ ਰਾਹੀਂ ਹੋਇਆ ਸੀ। ਉਸਦਾ ਕਹਿਣਾ ਹੈ ਕਿ ਨਾ ਸਿਰਫ਼ ਉਸਦੀ ਪਤਨੀ, ਬਲਕਿ ਉਸਦੇ ਸਹੁਰੇ ਤੇ ਸਾਲੀ ਨੇ ਵੀ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ।
ਨੌਜਵਾਨ ਦਾ ਦੋਸ਼ ਹੈ ਕਿ ਪੁਲਿਸ ਨੇ ਗਰੀਬ ਪਰਿਵਾਰ ਹੋਣ ਕਾਰਨ ਉਸਦੀ ਕੋਈ ਸਾਰ ਨਹੀਂ ਲਈ, ਜਿਸ ਕਰਕੇ ਉਸ ਨੇ ਹਾਈਕੋਰਟ ਰਾਹੀਂ ਐਫਆਈਆਰ ਦਰਜ ਕਰਵਾਈ। ਐਫਆਈਆਰ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ।
ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਦੇ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸਦੇ ਪੈਸੇ ਵਾਪਸ ਕਰਵਾਏ ਜਾਣ। ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪਹਿਲਾਂ ਵੀ ਕਈ ਐਸੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਕੁੜੀਆਂ ਵਿਦੇਸ਼ ਜਾ ਕੇ ਆਪਣੇ ਪਤੀ ਅਤੇ ਪਰਿਵਾਰ ਨਾਲ ਧੋਖਾ ਕਰ ਚੁੱਕੀਆਂ ਹਨ।