ਨਵੀਂ ਦਿੱਲੀ, 18 ਅਕਤੂਬਰ, 2025: ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੇ ਪਤੀ ਉਦੈ ਸੋਨੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਕਾਂਗਰਸ ਪਾਰਟੀ ਅਤੇ ਸਿਆਸੀ ਜਹਾਨ ਵਿੱਚ ਗਹਿਰਾ ਸੋਗ ਛਾ ਗਿਆ ਹੈ।
ਉਨ੍ਹਾਂ ਦੇ ਨਿਧਨ ਦੀ ਖ਼ਬਰ ਮਿਲਦੇ ਹੀ ਕਾਂਗਰਸ ਦੇ ਕਈ ਸੀਨੀਅਰ ਨੇਤਾ, ਸਮੇਤ ਹੋਰ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਸੋਨੀ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਈ ਆਗੂਆਂ ਨੇ ਅੰਬਿਕਾ ਸੋਨੀ ਨੂੰ ਇਸ ਦੁਖਦ ਸਮੇਂ 'ਚ ਹੌਸਲਾ ਦੇਣ ਦੀ ਅਪੀਲ ਕੀਤੀ ਹੈ।