ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਦੇ ਮਾਜਰਾ ਪਿੰਡ ਵਿੱਚ ਸ਼ੁੱਕਰਵਾਰ ਰਾਤ ਦੋ ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਹਿੰਸਕ ਝੜਪ ਵਿੱਚ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਝਗੜਾ ਮੰਦਰ ਪ੍ਰਬੰਧਨ ਨੂੰ ਲੈ ਕੇ ਸ਼ੁਰੂ ਹੋਇਆ ਅਤੇ ਹਿੰਸਕ ਰੂਪ ਧਾਰਨ ਕਰ ਗਿਆ। ਗੁੱਸੇ ਵਿੱਚ ਆਈ ਭੀੜ ਨੇ ਜੰਮ ਕੇ ਪਥਰਾਅ ਅਤੇ ਅੱਗਜ਼ਨੀ ਕੀਤੀ, ਜਿਸ ਨਾਲ 30 ਤੋਂ ਵੱਧ ਵਾਹਨਾਂ ਨੂੰ ਅੱਗ ਲੱਗ ਗਈ ਅਤੇ ਕਈ ਘਰਾਂ ਦੇ ਸ਼ੀਸ਼ੇ ਤੋੜੇ ਗਏ। ਪੁਲਿਸ ਦੇ ਅਨੁਸਾਰ, 20 ਤੋਂ ਵੱਧ ਦੋਪਹੀਆ ਅਤੇ 10 ਤੋਂ ਵੱਧ ਚਾਰ-ਪਹੀਆ ਵਾਹਨ ਸੁਆਹ ਹੋ ਗਏ। ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਹਾਲਾਤ ਕਾਬੂ ਵਿੱਚ ਕੀਤੇ। ਪੁਲਿਸ ਨੇ 110 ਤੋਂ ਵੱਧ ਲੋਕਾਂ ਖਿਲਾਫ਼ FIR ਦਰਜ ਕਰ ਕੇ ਲਗਭਗ 20 ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਪਿੰਡ ਵਿੱਚ ਤਣਾਅਪੂਰਨ ਸ਼ਾਂਤੀ ਹੈ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਭਾਰੀ ਪੁਲਿਸ ਬਲ ਤਾਇਨਾਤ ਹੈ।