ਬੁੱਧਵਾਰ ਦੀ ਰਾਤ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਲੇਕ 'ਤੇ 10ਵੀਂ ਜਮਾਤ ਵਿੱਚ ਪੜ੍ਹਦੀ 15 ਸਾਲਾ ਤਨੂੰ, ਜੋ ਕਿ ਕਿਸ਼ਨਗੜ੍ਹ ਦੀ ਰਹਿਣ ਵਾਲੀ ਸੀ, ਨੇ ਪਾਣੀ ਵਿੱਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ।
ਜਦੋਂ ਪੁਲਿਸ ਨੂੰ ਇਸਦੀ ਸੂਚਨਾ ਮਿਲੀ, ਉਹ ਗੋਤਾਖੋਰਾਂ ਨਾਲ ਮੌਕੇ 'ਤੇ ਪਹੁੰਚੀ ਤੇ ਕੁਝ ਸਮੇਂ ਬਾਅਦ ਲੜਕੀ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ। ਸੈਕਟਰ-16 ਜਨਰਲ ਹਸਪਤਾਲ 'ਚ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਨੂੰ ਤਨੂੰ ਦੇ ਘਰੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿੱਚ ਉਸ ਨੇ ਲਿਖਿਆ —
"ਮੰਮੀ-ਪਾਪਾ, I Love You, ਮੈਂ Lake 'ਤੇ ਮਿਲੂੰਗੀ।"
ਪਰਿਵਾਰ ਨੇ ਦੱਸਿਆ ਕਿ ਤਨੂੰ ਰਾਤ ਕਰੀਬ 11 ਵਜੇ ਘਰੋਂ ਬਿਨਾਂ ਦੱਸੇ ਨਿਕਲੀ ਸੀ, ਅਤੇ ਜਦੋਂ ਉਹ ਵਾਪਸ ਨਹੀਂ ਆਈ, ਤਾਂ ਉਸਦੀ ਖੋਜ ਸ਼ੁਰੂ ਕੀਤੀ ਗਈ।
ਸ਼ੁਰੂਆਤੀ ਜਾਂਚ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਮਾਨਸਿਕ ਪ੍ਰੇਸ਼ਾਨੀ ਨਾਲ ਜੁੜਿਆ ਹੋ ਸਕਦਾ ਹੈ।
ਸੈਕਟਰ-3 ਥਾਣਾ ਪੁਲਿਸ ਨੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।