ਫਰੀਦਕੋਟ, 25 ਅਕਤੂਬਰ — ਫਰੀਦਕੋਟ ਦੇ ਪਿੰਡ ਬਰਗਾੜੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਇੱਕ ਪਰਿਵਾਰ ਵੱਲੋਂ ਆਪਣੀ ਧੀ ਦਾ ਵਿਆਹ ਪੂਰੇ ਰੀਝਾਂ ਨਾਲ ਮਨਾਉਣ ਦੀ ਤਿਆਰੀ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਵਿਆਹ ਤੋਂ ਸਿਰਫ਼ ਇੱਕ ਦਿਨ ਪਹਿਲਾਂ ਹੀ ਕੁੜੀ ਦੀ ਅਚਾਨਕ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ, ਪੂਜਾ ਨਾਮਕ ਲੜਕੀ ਦਾ ਰਿਸ਼ਤਾ ਨਜ਼ਦੀਕੀ ਪਿੰਡ ਰਾਊਕੇ ਦੇ ਇੱਕ ਲੜਕੇ ਨਾਲ ਹੋਇਆ ਸੀ ਜੋ ਦੁਬਈ ਵਿਚ ਰਹਿੰਦਾ ਸੀ। ਦੋਹਾਂ ਪਰਿਵਾਰਾਂ ਵੱਲੋਂ ਵੀਡੀਓ ਕਾਲ ਰਾਹੀਂ ਮੰਗਣੀ ਕੀਤੀ ਗਈ ਸੀ ਅਤੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਸਨ। ਵਿਆਹ ਤੋਂ ਇਕ ਦਿਨ ਪਹਿਲਾਂ ਜਾਗੋ ਸਮਾਗਮ ਦੌਰਾਨ ਪੂਜਾ ਨੇ ਖੂਬ ਮਸਤੀ ਕੀਤੀ, ਪਰ ਰਾਤ ਦੇ ਕਰੀਬ 2 ਵਜੇ ਉਸ ਦੇ ਨੱਕ ਵਿਚੋਂ ਖੂਨ ਵਗਣ ਲੱਗ ਪਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਮੁਤਾਬਕ, ਪੂਜਾ ਨੂੰ ਦਿਲ ਦਾ ਦੌਰਾ ਪਿਆ ਜਿਸ ਨਾਲ ਉਸਦੀ ਮੌਤ ਹੋ ਗਈ। ਖੁਸ਼ੀ ਦੇ ਮੌਕੇ ‘ਤੇ ਛਾਇਆ ਇਹ ਸੋਗ ਪੂਰੇ ਪਿੰਡ ਨੂੰ ਗਮਗੀਨ ਕਰ ਗਿਆ।