Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅਧਿਆਪਕ ਵਤਨ ਸਿੰਘ ।

August 30, 2021 11:59 PM
ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅਧਿਆਪਕ ਵਤਨ ਸਿੰਘ ।
 
ਪੰਜਾਬੀ ਮਾਂ ਬੋਲੀ ਦੀ ਸੇਵਾ ਦਾ ਜਜ਼ਬਾ ਦੇਖਣਾ ਹੋਵੇ ਤਾਂ ਤੁਸੀਂ ਪੰਜਾਬੀ ਮਾਸਟਰ ਵਤਨ ਸਿੰਘ ਨਾਲ਼ ਰਾਬਤਾ ਕਰ ਸਕਦੇ ਹੋ। ਬੱਚਿਆਂ ਨੂੰ ਪੰਜਾਬੀ ਬੋਲਣ ਲਿਖਣ ਅਤੇ ਪੜ੍ਹਨ ਲਈ ਪ੍ਰੇਰਣ ਲਈ ਉਹ ਜਿੰਦ ਜਾਨ ਨਾਲ਼ ਜੁਟਿਆ ਹੋਇਆ ਹੈ। ਅੱਜ ਸਿੱਖਿਆ ਵਿਭਾਗ ਦੀ ਹਰ ਪੰਜਾਬੀ ਭਾਸ਼ਾ ਦੀ ਉੱਨਤੀ ਵਾਲ਼ੀ ਹਰ ਗਤੀਵਿਧੀ ਵਿੱਚ ਉਸ ਦਾ ਨਾਮ ਬੋਲ ਰਿਹਾ ਹੈ।ਅਧਿਆਪਕ ਵਰਗ ਨੂੰ ਮਾਂ ਬੋਲੀ ਦੇ ਇਸ ਸਪੂਤ ਤੇ ਮਾਣ ਹੈ।ਦੋਹਰੀ ਮਾਸਟਰ ਡਿਗਰੀ ਪ੍ਰਾਪਤ ਇਸ ਅਧਿਆਪਕ ਨੇ ਆਪਣੀ ਸਰਕਾਰੀ ਸੇਵਾ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਹਾਈ ਸਕੂਲ ਅਮਰਕੋਟ ਤੋਂ ਸ਼ੁਰੂ ਕੀਤੀ ਅਤੇ ਅੱਜ-ਕੱਲ੍ਹ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸੇਵਾ ਨਿਭਾ ਰਿਹਾ ਹੈ। ਆਪਣੇ ਕੰਮ ਨੂੰ ਮਿਸ਼ਨ ਸਮਝ ਕੇ ਕਰਨ ਵਾਲ਼ੇ ਇਸ ਅਧਿਆਪਕ ਨੇ ਗੂਗਲ ਫ਼ਾਰਮ,ਪੰਜਾਬੀ ਪ੍ਰਸ਼ਨ ਪੱਤਰ ਤਿਆਰ ਕਰਨ,ਟੈਲੀਵੀਜ਼ਨ ਤੇ ਪੰਜਾਬੀ ਸੰਬੰਧੀ ਲੈਕਚਰ ਦੇਣ ਅਤੇ ਰਾਸ਼ਟਰੀ ਸਰਵੇਖਣ ੨੦੨੧ ਤੋਂ ਇਲਾਵਾ ਪੰਜਾਬ ਐਜ਼ੂਕੇਅਰ ਐਪ ਤੇ ਸਿੱਖਣ ਸਮੱਗਰੀ ਪਾ ਕੇ ਆਪਣੇ ਕਿੱਤੇ ਪ੍ਰਤੀ ਸਮਰਪਣ ਦੀ ਭਾਵਨਾ ਨਿਭਾਈ ਹੈ।
                ਅਧਿਆਪਕ ਮੇਲੇ ਵਿੱਚ ਬਲਾਕ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੀਆਂ ਮਾਣਮੱਤੀਆ ਪ੍ਰਾਪਤੀਆਂ ਵਿੱਚ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ਤੇ ਪੰਜਾਬੀ ਸਾਹਿਤ ਮੰਚ ਗਰੁੱਪ ਦੇ ਪ੍ਰਬੰਧਕ ਵਤਨ ਸਿੰਘ ਸੰਧੂ ਨੇ ਆੱਨਲਾਈਨ ਕਲਾਸਾਂ ਲਾ ਕੇ ਕਰੋਨਾ ਕਾਲ ਵਿੱਚ ਸਾਰੇ ਪੰਜਾਬ ਦੇ ਵਿਦਿਆਰਥੀਆਂ ਨੂੰ ਸਿੱਖਿਆ ਨਾਲ਼ ਜੋੜਨ ਦਾ ਠੋਸ ਉਪਰਾਲਾ ਕੀਤਾ ਹੈ।ਇੱਕ ਸੰਸਥਾ ਜਿੰਨਾ ਕੰਮ ਕਰਨ ਵਾਲ਼ੇ ਇਸ ਅਧਿਆਪਕ ਤੇ ਸਿੱਖਿਆ ਵਿਭਾਗ ਪੰਜਾਬ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਮਾਣ ਰਹੇਗਾ। ਆਪਣੀਆਂ ਮਾਂ ਬੋਲੀ ਦੀ ਸੇਵਾ ਲਈ ਕੋਸ਼ਿਸ਼ਾਂ  ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਮੇਰੀ ਇਹੀ ਕਾਮਨਾ ਹੈ ।
 
— ਜਗਤਾਰ ਸਿੰਘ ਸੋਖੀ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ