Friday, July 11, 2025
24 Punjabi News World
Mobile No: + 31 6 39 55 2600
Email id: hssandhu8@gmail.com

Article

ਫਿਰ ਮਹਿੰਗਾ ਹੋਇਆ ਗੈਸ ਸਿਲੰਡਰ:

September 03, 2021 11:01 PM
ਫਿਰ ਮਹਿੰਗਾ ਹੋਇਆ ਗੈਸ ਸਿਲੰਡਰ:
 
ਕਰੋਨਾ ਮਹਾਂਮਾਰੀ ਨੇ ਦੇਸ਼ ਦੇ ਅਰਥਚਾਰੇ ਦੀਆਂ ਚੂਲਾਂ ਹਿਲਾ ਦਿੱਤੀਆ ਹਨ।ਮਹਿੰਗਾਈ ਨੇ ਆਮ ਬੰਦੇ ਦਾ ਲੱਕ ਤੋੜ ਦਿੱਤਾ ਹੈ। ਮਈ ਮਹੀਨੇ ਕਈ ਸੂਬਿਆਂ ਵਿੱਚ ਮੁਕੰਮਲ ਤਾਲਾਬੰਦੀ ਕਰ ਦਿੱਤੀ ਗਈ ਸੀ। ਪਿਛਲੇ ਵਰ੍ਹੇ ਤਾਲਾਬੰਦੀ ਤੋਂ ਬਾਅਦ ਜੇ ਥੋੜੇ ਬਹੁਤ ਕੰਮ ਕਾਜ ਚਲੇ ਵੀ ਸਨ, ਉਥੇ ਦਿਹਾੜੀਦਾਰ ਨੂੰ ਤਿੰਨ ਸੋ ਰੁਪਏ ਦਿਹਾੜੀ ਬੜੀ ਮੁਸ਼ੱਕਤ ਨਾਲ ਮਿਲੀ। ਕਾਫ਼ੀ ਲੰਮੇ ਸਮੇਂ ਤੋਂ ਖਾਣ-ਪੀਣ ਦੀਆਂ ਚੀਜ਼ਾਂ ਆਮ ਲੋਕਾਂ ਲਈ ਚੁਣੌਤੀ ਬਣ ਰਹੀਆਂ ਹਨ। ਮਹਿੰਗਾਈ ਆਸਮਾਨ ਛੂਹ ਰਹੀ ਹੈ।  ਕਿਸੇ ਵੀ ਹਰੀ ਸਬਜ਼ੀ ਤੇ ਹੱਥ ਨਹੀਂ ਟਿਕਦਾ। ਫ਼ਲ ਫਰੂਟਾਂ  ਦੀ ਤਾਂ ਗੱਲ ਹੀ ਨਾ ਕਰੋ । ਤਕਰੀਬਨ ਦੋ ਮਹੀਨੇ ਪਹਿਲੇ ਦੁੱਧ ਵਿੱਚ ਵੀ ਪੰਜ ਰੁਪਏ ਦਾ ਵਾਧਾ ਕੀਤਾ ਗਿਆ। ਹੁਣ ਖਾਣ  ਵਾਲੀ ਬਰੈਡ ਦੀ ਕੀਮਤ 5 ਰੁਪਏ ਵਧਾਈ ਗਈ। ਕੋਈ ਸਮਾਂ ਸੀ ਜਦੋਂ ਸਰੋ ਤੇਲ ਦੀ ਕੀਮਤ 100 ਰੁਪਏ ਤੋਂ ਹੇਠਾਂ ਸੀ। ਅੱਜ 200 ਰੁਪਏ ਦੇ ਆਸ-ਪਾਸ ਸਰੋਂ ਦਾ ਤੇਲ ਵਿਕ ਰਿਹਾ ਹੈ। 80- 90 ਰੁਪਏ ਕਿੱਲੋ ਵਿਕਣ ਵਾਲੀਆਂ ਦਾਲਾਂ ਦੀ ਕੀਮਤ ਅੱਜ 125ਰੁਪਏ ਹੋ ਗਈ ਹੈ। ਪਿਛਲੇ ਸਾਲ ਨਵੰਬਰ ਵਿਚ ਘਰੇਲੂ ਗੈਸ ਦੀ ਕੀਮਤ 594 ਰੁਪਏ ਸੀ। ਇਕ ਦਮ ਨਵੇਂ ਵਰ੍ਹੇ 2021 ਵਿੱਚ 694 ਰੁਪਏ ਹੋ ਗਈ।ਫਰਵਰੀ ਮਹੀਨੇ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀ  ਤਿੰਨ ਵਾਰ ਕੀਮਤਾਂ ਵਧੀਆਂ। ਅੱਜ 900 ਤੋਂ ਉਪਰ  ਗੈਸ ਸਿਲੰਡਰ ਦੀ ਕੀਮਤ ਹੋ ਗਈ ਹੈ। ਪੈਟਰੋਲ ਤੇ ਡੀਜ਼ਲ ਦਾ ਤਾਂ ਪੁੱਛੋ ਹੀ ਨਾ ।ਤਕਰੀਬਨ ਫਰਵਰੀ ਮਹੀਨੇ 20 ਦਿਨ ਲਗਾਤਾਰ ਕੀਮਤਾਂ ਵਧੀਆਂ ਸਨ।  ਜਦੋਂ ਫਿਰ ਤਾਲਾਬੰਦੀ ਕੀਤੀ ਗਈ, ਤਾਂ ਮਈ ਮਹੀਨੇ  ਤੋਂ ਹੁਣ ਤੱਕ  ਲਗਾਤਾਰ  48 ਦਿਨਾਂ ਤੋਂ  ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ। ਤਕਰੀਬਨ ਸਾਰੇ ਹੀ ਸੂਬਿਆਂ ਵਿੱਚ ਸੌ ਰੁਪਏ ਤੋਂ ਉੱਪਰ ਪੈਟਰੋਲ ਵਿਕ ਰਿਹਾ ਹੈ। ਵੱਧ ਰਹੀਆਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਲਈ ਕੇਂਦਰ ਤੇ ਰਾਜ ਸਰਕਾਰਾਂ ਨੂੰ ਆਪਸੀ ਤਾਲਮੇਲ ਕਰਨਾ ਚਾਹੀਦਾ ਹੈ।  ਆਮ ਜਨਤਾ ਦਾ ਜਿਊਣਾ ਦੁੱਭਰ ਹੋ ਗਿਆ ਹੈ।ਇੱਕ ਆਮ  ਪਰਿਵਾਰ ਲਈ ਢਾਈ ਸੌ ਰੁਪਏ ਦੀ ਸਬਜ਼ੀ ਰੋਜ਼ਾਨਾ ਆਉਂਦੀ ਹੈ ।ਜੇ ਗਰੀਬ ਸਬਜ਼ੀਆਂ ਦਾਲਾਂ ਤੇ ਪੂਰੀ ਦਿਹਾੜੀ ਖਰਚ  ਕਰ ਦੇਵੇਗਾ ਤਾਂ ਘਰ ਦੇ ਬਾਕੀ ਖਰਚੇ ਕਿਵੇਂ ਪੂਰੇ ਹੋਣਗੇ।ਰੋਟੀ ,ਕੱਪੜਾ ਅਤੇ ਮਕਾਨ  ਆਮ ਆਦਮੀ ਦੀਆਂ ਅਹਿਮ ਜਰੂਰਤਾਂ ਹਨ।ਸਰਕਾਰ ਦੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਆਮ ਆਦਮੀ ਦੀਆਂ ਲੋੜੀਂਦੀ ਜਰੂਰਤਾਂ ਪੂਰੀਆਂ ਹੋਣ।ਬਦਕਿਸਮਤ ਜੇ ਘਰ ਵਿੱਚ ਕੋਈ ਬਿਮਾਰੀ ਆ ਜਾਵੇ, ਫਿਰ ਡਾਕਟਰ ਦੀ ਫੀਸ ਕੌਣ ਭਰੇਗਾ। ਅਫ਼ਸੋਸ ਇਸ ਗੱਲ ਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਲੋਕਾਂ ਨੂੰ ਭਰੋਸਾ ਹੀ ਦੇ ਰਹੀ ਹੈੈ। ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਸੋਚ ਵਿਚਾਰਨਾ ਚਾਹੀਦਾ ਹੈ। ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ। ਮਹਿੰਗਾਈ ਘਟਾਉਣ ਲਈ ਸਰਕਾਰਾਂ ਕਾਲਾਬਜ਼ਾਰੀਆਂ ਨੂੰ ਵੀ ਨੱਥ ਪਾਉਣ ,ਕਿਉਂਕਿ ਉਹ ਵੀ ਮਹਿੰਗਾਈ ਵਧਾਉਣ ਲਈ ਜ਼ਿੰਮੇਵਾਰ ਹਨ।
 
ਸੰਜੀਵ ਸਿੰਘ ਸੈਣੀ, ਮੋਹਾਲੀ 

Have something to say? Post your comment

More From Article

ਰਾਏ ਬਹਾਦਰ ਸਰ ਗੰਗਾ ਰਾਮ*

ਰਾਏ ਬਹਾਦਰ ਸਰ ਗੰਗਾ ਰਾਮ*

               ਪੰਜਾਬੀ ਨਾਲ ਜੁੜਿਆ ਬਾਵਾ

ਪੰਜਾਬੀ ਨਾਲ ਜੁੜਿਆ ਬਾਵਾ

ਭਾਰਤ ਦੀ ਗ਼ੁਲਾਮੀ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਵੱਲ ---  ਰਣਜੀਤ ਸਿੰਘ ਦਮਦਮੀ ਟਕਸਾਲ

ਭਾਰਤ ਦੀ ਗ਼ੁਲਾਮੀ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਵੱਲ --- ਰਣਜੀਤ ਸਿੰਘ ਦਮਦਮੀ ਟਕਸਾਲ

ਕਮਾਲ ਦੇ ਬੰਦੇ-ਬਾਬਾ ਖੜਕ ਸਿੰਘ ਕੇਸਰੀ ਦਾ ਮਾਣ, ਚਾਬੀਆਂ ਦੀ ਜੰਗ-ਖੜਕ ਸਿੰਘ ਦਾ ਸੰਘਰਸ਼, ਤਿਰੰਗੇ ਦਾ ਰੰਗ! ਜਾਣੋ: ਤਿਰੰਗੇ ਝੰਡੇ ਦੇ ਵਿਕਾਸ ’ਚ ਸਿੱਖ ਭਾਈਚਾਰੇ ਦੀ ਭੂਮਿਕਾ ਅਤੇ ਕੇਸਰੀ ਰੰਗ ਕਿਵੇਂ ਸਿਖ਼ਰ ’ਤੇ ਪਹੁੰਚਿਆ -ਹਰਜਿੰਦਰ ਸਿੰਘ ਬਸਿਆਲਾ

ਖ਼ਬਰਦਾਰ ਖ਼ਬਰਦਾਰ ਪੰਜਾਬੀਓ : ਬਰਸਾਤੀ ਮੌਸਮ ਆ ਗਿਆ - ਉਜਾਗਰ ਸਿੰਘ

ਖ਼ਬਰਦਾਰ ਖ਼ਬਰਦਾਰ ਪੰਜਾਬੀਓ : ਬਰਸਾਤੀ ਮੌਸਮ ਆ ਗਿਆ - ਉਜਾਗਰ ਸਿੰਘ

ਏਕ ਗ੍ਰੰਥ - ਏਕ ਪੰਥ`- ਸੇਵਾ ਜਾਂ ਸਾਜ਼ਿਸ਼?   —  ਗੁਰਚਰਨਜੀਤ ਸਿੰਘ `ਲਾਂਬਾ`

ਏਕ ਗ੍ਰੰਥ - ਏਕ ਪੰਥ`- ਸੇਵਾ ਜਾਂ ਸਾਜ਼ਿਸ਼? — ਗੁਰਚਰਨਜੀਤ ਸਿੰਘ `ਲਾਂਬਾ`

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ

ਸੀਨੀਅਰ ਸਿਟੀਜਨ ਵੈਨਫੇਅਰ ਸੋਸਾਇਟੀ ਵੱਲੋਂ ਡਾ.ਰਤਨ ਸਿੰਘ ਜੱਗੀ ਨੂੰ ਸ਼ਰਧਾਂਜ਼ਲੀ

ਤਣਾਅ ਦਾ ਬੋਝ

ਤਣਾਅ ਦਾ ਬੋਝ