Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

India

ਕਿਸਾਨ ਜਥੇਬੰਦੀਆਂ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਨਾਲ ਚੰਡੀਗੜ੍ਹ ਵਿੱਚ ਅਜ ਹੋਵੇਗੀ ਬੈਠਕ

September 09, 2021 11:17 PM
ਕਿਸਾਨ ਜਥੇਬੰਦੀਆਂ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਨਾਲ ਚੰਡੀਗੜ੍ਹ ਵਿੱਚ ਅਜ ਹੋਵੇਗੀ ਬੈਠਕ
 
 ਭਾਜਪਾਈ ਨੇਤਾਵਾਂ ਨੂੰ ਰਖਿਆ ਮੀਟਿੰਗ ਤੋਂ ਦੂਰ 
 
ਨਵੀਂ ਦਿੱਲੀ 9 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-ਕਿਸਾਨ ਜਥੇਬੰਦੀਆਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਦੀ ਚੰਡੀਗੜ੍ਹ ਵਿੱਚ 10 ਸਤੰਬਰ ਨੂੰ ਬੈਠਕ ਸੱਦੀ ਹੈ, ਜਿੱਥੇ ਸੁਆਲ-ਜਵਾਬ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਟਕਰਾਅ ਨਾ ਹੋਵੇ ਤੇ ਲੋਕ ਵੰਡੇ ਨਾ ਜਾਣ, ਇਸ ਲਈ ਸਿਆਸੀ ਧਿਰਾਂ ਨੂੰ ਅਪੀਲ ਕਰਨ ਅਤੇ ਚਿਤਾਵਨੀ ਦੇਣ ਦੇ ਇਰਾਦੇ ਨਾਲ ਇਹ ਬੈਠਕ ਸੱਦੀ ਗਈ ਹੈ। ਇਸ ਦੌਰਾਨ ਰਾਜਨੀਤਕ ਪਾਰਟੀਆਂ ਨੂੰ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਰਗਰਮੀਆਂ ਨਾ ਕਰਨ ਸਬੰਧੀ ਕਿਹਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ-ਜਥੇਬੰਦੀਆਂ ਨੇ ਭਾਜਪਾ ਨੂੰ ਮੀਟਿੰਗ ਤੋਂ ਬਾਹਰ ਰੱਖਿਆ ਹੈ।
 
 
 

Have something to say? Post your comment