Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਮਿੰਨੀ ਕਹਾਣੀ - ਫ਼ਰਕ

September 11, 2021 12:05 AM
ਮਿੰਨੀ ਕਹਾਣੀ
                               ਫ਼ਰਕ 
                               """""""
    ਬਾਜ਼ਾਰੋਂ ਕੁਝ ਸਾਮਾਨ ਲੈਣ ਲਈ ਗਿਆ ਤਾਂ ਬੇਟੀ ਵੀ ਨਾਲ ਜਾਣ ਨੂੰ ਤਿਆਰ ਹੋ ਗਈ। ਸਕੂਟਰ ਤੇ ਅਸੀਂ ਇਕ ਜਾਣਕਾਰ ਦੀ ਦੁਕਾਨ ਤੋਂ ਕੁਝ ਸਮਾਨ ਲਿਆ ਤੇ ਪੈਸੇ ਦੇ ਕੇ ਤੁਰਨ ਲੱਗੇ ਤਾਂ ਦੁਕਾਨਦਾਰ ਦੇ ਮੁੰਡੇ ਨੇ ਕੁਝ ਪੁੱਛਣ ਵਾਸਤੇ ਰੋਕ ਲਿਆ। ਉਹ  ਈ ਟੀ ਟੀ ਦੀ ਤਿਆਰੀ ਕਰ ਰਿਹਾ ਸੀ। ਉਹਨੇ ਪੰਜਾਬੀ ਦੇ ਛੰਦਾਂ ਤੇ ਅਲੰਕਾਰਾਂ ਬਾਰੇ ਜਾਣਕਾਰੀ ਲੈਣੀ ਸੀ।
    ਬੇਟੀ ਨੇ ਕਈ ਵਾਰੀ ਟੋਕਿਆ ਕਿ ਪਾਪਾ ਆਪਾਂ ਹੋਰ ਥਾਂ ਵੀ ਜਾਣਾ ਹੈ। ਪਰ ਮੇਰੇ 'ਚੋਂ ਅਧਿਆਪਕੀ ਜਾਗ ਪਈ ਸੀ ਤੇ ਮੈਂ ਬੇਰੋਕ ਪੰਦਰਾਂ ਮਿੰਟ ਸਮਝਾਉਂਦਾ ਰਿਹਾ। ਜਦੋਂ ਮੈਂ ਉਸ ਨੂੰ ਜਾਣਕਾਰੀ ਦੇ ਕੇ ਤੁਰਿਆ ਤਾਂ ਬੇਟੀ ਨੇ ਸਕੂਟਰ ਤੇ ਬਹਿੰਦਿਆਂ ਹੀ ਮੈਨੂੰ ਸੁਆਲ ਕੀਤਾ, "ਪਾਪਾ, ਉਹਨੇ ਤਾਂ ਤੁਹਾਨੂੰ ਬੈਠਣ ਨੂੰ ਵੀ ਨਹੀਂ ਕਿਹਾ ਤੇ ਨਾ ਹੀ ਇੱਕ ਸੌ ਪੰਜ ਵਾਲੀ ਚੀਜ਼ ਸੌ ਦੀ ਦਿੱਤੀ, ਫਿਰ ਵੀ ਤੁਸੀਂ ਕਿਉਂ ਉਥੇ ਮਗਜ਼-ਖਪਾਈ ਕਰਦੇ ਰਹੇ। ਮੈਂ ਮੁਸਕਰਾ ਕੇ ਜਵਾਬ ਦਿੱਤਾ, "ਬੇਟਾ, ਇਹੀ ਤਾਂ ਮੇਰੇ ਅਤੇ ਦੁਕਾਨਦਾਰ ਵਿੱਚ ਫ਼ਰਕ ਹੈ.. ਉਹਨੇ ਆਪਣੀ ਆਦਤ ਨਹੀਂ ਛੱਡੀ ਤੇ ਮੈਂ ਆਪਣੀ..." 
 
 
                                    ~ ਪ੍ਰੋ. ਨਵ ਸੰਗੀਤ ਸਿੰਘ 
 

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ