Tuesday, September 21, 2021
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡੇਂਗੂ ਤੋਂ ਬਚਣ ਲਈ ਹਰ ਸੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ -ਡਿਪਟੀ ਕਮਿਸ਼ਨਰ

September 13, 2021 09:16 PM
ਡੇਂਗੂ ਤੋਂ ਬਚਣ ਲਈ ਹਰ ਸੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ -ਡਿਪਟੀ ਕਮਿਸ਼ਨਰ
ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ
ਅੰਮ੍ਰਿਤਸਰ, 13 ਸਤੰਬਰ: (    ਕੁਲਜੀਤ ਸਿੰਘ    )-ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਅੱਜ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ  ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਕਰਦੇ  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਗੂ ਤੋ ਬੱਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਦੇ ਚਾਲਾਨ ਕੀਤੇ ਜਾਣ। ਉੁਨ੍ਹਾਂ  ਸਿਹਤ, ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦੀ ਸਪਰੇਅ ਦਾ ਵੱਧ ਜੋਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਸ ਲਈ ਸਬੰਧਤ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿੱਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ।  ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।
 ਮੀਟਿੰਗ ਨੂੰ ਸੰਬੋਧਨ ਕਰਦੇ ਸਿਵਲ ਸਰਜਨ ਅੰਮ੍ਰਿਤਸਰ ਡਾ: ਚਰਨਜੀਤ ਸਿੰਘ  ਨੇ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ ਡੇਂਗੂ ਦੇ 276 ਕੇਸ ਸ਼ੱਕੀ ਪਾਏ ਗਏ , ਜਿੰਨ੍ਹਾਂ ਵਿਚੋ 251 ਕੇਸ ਪਾਜਟਿਵ ਪਾਏ ਗਏ  ਅਤੇ ਇਸ ਸਾਲ ਹੁਣ ਤੱਕ ਡੇਂਗੂ ਦਾ ਲਾਰਵਾ ਮਿਲਣ ਤੇ 503 ਚਲਾਨ ਕੱਟੇ ਗਏ ਹਨ। ਉਨਾਂ ਕਿਹਾ ਕਿ ਇਸ ਲਈ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿੱਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ। 
 ਇਸ ਮੋਕੇ ਜ਼ਿਲਾ੍ਹ ਮਲੇਰੀਆ ਅਫਸਰ ਡਾ. ਮਦਨ ਮੋਹਨ  ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ੍ਹ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲੀਏ। ਉਨਾਂ ਦੱਸਿਆ ਕਿ ਡੇਂਗੂ ਦੇ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ। 
 ਡੇਂਗੂ ਕੱਟਣ ਉਪਰੰਤ ਲੱਛਣ- ਜਿਲ੍ਹਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ। ਇਸ ਹਾਲਤ ਵਿਚ ਕੇਵਲ ਪੈਰਾਸੂਟਾਮੋਲ ਦਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ। ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ। 
 ਡਾ. ਮਦਨ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰ ਜਾਂ ਵਪਾਰਕ ਸੰਸਥਾਵਾਂ ’ਤੇ ਟੁੱਟੇ ਬਰਤਨ, ਗਮਲੇ, ਕੂਲਰ, ਖਰਾਬ ਟਾਇਰ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਆਦਿ ਵਿਚ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ। ਡਾ. ਮਦਨ ਨੇ ਦੱਸਿਆ ਕਿ ਇਸ ਵਾਰ ਸਰਦੀ ਵਿਚ ਵੀ ਡੇਂਗੂ ਦੇ ਕੇਸ ਸਾਹਮਣੇ ਆਏ ਹੋਣ ਕਾਰਨ ਸਾਨੂੰ ਵੱਧ ਸੁਚੇਤ ਹੋਣ ਦੀ ਲੋੜ ਹੈ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਸ਼੍ਰੀ ਰਣਬੀਰ ਮੁੱਧਲ, ਜ਼ਿਲਾ ਮਾਸ ਤੇ ਮੀਡੀਆ ਅਫਸਰ ਸ: ਅਮਨਦੀਪ ਸਿੰਘ,ਸ: ਸੁਖਜਿੰਦਰ ਸਿੰਘ,ਸਾਰੇ ਮੈਡਕੀਲ ਅਫਸਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More From Punjab

Covid: One patient dies, 28 more cases surface in Punjab

Covid: One patient dies, 28 more cases surface in Punjab

Congress names Charanjit Singh Channi as new Punjab CM

Congress names Charanjit Singh Channi as new Punjab CM

 ਲਿਪ ਦਾ ਮੁੱਖ ਏਜੰਡਾ ਲੋਕ ਸੇਵਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਹੈ : ਵਿਧਾਇਕ ਬੈਂਸ

ਲਿਪ ਦਾ ਮੁੱਖ ਏਜੰਡਾ ਲੋਕ ਸੇਵਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਹੈ : ਵਿਧਾਇਕ ਬੈਂਸ

In Jandiala Guru, people are being harassed by the bullet silencer by leaving firecrackers, the order of the court is flying.

In Jandiala Guru, people are being harassed by the bullet silencer by leaving firecrackers, the order of the court is flying.

ਰਾਹੁਲ ਗਾਂਧੀ ਨੇ ਚੰਨੀ ਨੂੰ ਮੁੱਖਮੰਤਰੀ ਬਣਾਕੇ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਦਿੱਤਾ - ਮਨਜੀਤ ਕੌਰ ਗਿੱਲ

ਰਾਹੁਲ ਗਾਂਧੀ ਨੇ ਚੰਨੀ ਨੂੰ ਮੁੱਖਮੰਤਰੀ ਬਣਾਕੇ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਦਿੱਤਾ - ਮਨਜੀਤ ਕੌਰ ਗਿੱਲ

ਆਈਐਮਏ ਵੱਲੋਂ ਪਿੰਡਾਂ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਉਣਾ ਇੱਕ ਸ਼ਲਾਘਯੋਗ ਕਦਮ :- ਭੈਣੀਬਾਘਾ

ਆਈਐਮਏ ਵੱਲੋਂ ਪਿੰਡਾਂ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਉਣਾ ਇੱਕ ਸ਼ਲਾਘਯੋਗ ਕਦਮ :- ਭੈਣੀਬਾਘਾ

ਸ਼੍ਰੀ ਪੰਚਮੁੱਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋਂ ਕੋਰੋਨਾ ਵੈਕਸੀਨ ਦਾ 107 ਵਾਂ ਕੈਂਪ ਆਯੋਜਿਤ

ਸ਼੍ਰੀ ਪੰਚਮੁੱਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋਂ ਕੋਰੋਨਾ ਵੈਕਸੀਨ ਦਾ 107 ਵਾਂ ਕੈਂਪ ਆਯੋਜਿਤ

 ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲੱਗਾ ਖੂਨਦਾਨ ਕੈਂਪ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲੱਗਾ ਖੂਨਦਾਨ ਕੈਂਪ

ਡਾ: ਦਰਿਆ ਯਾਦਗਾਰੀ ਲੋਕਧਾਰਾ ਸਾਹਿਤ ਮੰਚ ਵੱਲੋਂ ਰਾਜਿੰਦਰ ਰਿਖੀ ਦੇ ਕਾਵਿ-ਸੰਗ੍ਰਹਿ ‘ਮੁਕਤ ਕਰ ਦੇ' ਤੇ ਹੋਈ ਵਿਚਾਰ ਚਰਚਾ

ਡਾ: ਦਰਿਆ ਯਾਦਗਾਰੀ ਲੋਕਧਾਰਾ ਸਾਹਿਤ ਮੰਚ ਵੱਲੋਂ ਰਾਜਿੰਦਰ ਰਿਖੀ ਦੇ ਕਾਵਿ-ਸੰਗ੍ਰਹਿ ‘ਮੁਕਤ ਕਰ ਦੇ' ਤੇ ਹੋਈ ਵਿਚਾਰ ਚਰਚਾ

ਸਰੀ ਕੈਨੇਡਾ ਚ’ ਪਰਿਵਾਰ ਨਾਲ ਰਹਿੰਦੇ ਭੁਲੱਥ ਇਲਾਕੇ ਦੇ ਪਿੰਡ ਤਲਵਾੜਾ ਦੇ ਜੰਮਪਲ ਗੁਰਮੀਤ ਸਿੰਘ ਘੁੰਮਣ ਦਾ ਦਿਹਾਂਤ, ਅੰਤਿਮ ਅਰਦਾਸ 23 ਨੂੰ  ਹੋਵੇਗੀ

ਸਰੀ ਕੈਨੇਡਾ ਚ’ ਪਰਿਵਾਰ ਨਾਲ ਰਹਿੰਦੇ ਭੁਲੱਥ ਇਲਾਕੇ ਦੇ ਪਿੰਡ ਤਲਵਾੜਾ ਦੇ ਜੰਮਪਲ ਗੁਰਮੀਤ ਸਿੰਘ ਘੁੰਮਣ ਦਾ ਦਿਹਾਂਤ, ਅੰਤਿਮ ਅਰਦਾਸ 23 ਨੂੰ ਹੋਵੇਗੀ