Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ

September 13, 2021 09:17 PM

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ

ਮਾਨਸਾ  ਸਤੰਬਰ ( ਤਰਸੇਮ ਸਿੰਘ ਫਰੰਡ ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ ਤੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਲੜ੍ਹੀ ਤਹਿਤ ਅੱਜ ਵਾਰਡ ਨੰਬਰ 19 ਮਾਨਸਾ ਵਿਖੇ ਯੂਨੀਅਨ ਦੀ ਜਿਲਾ ਪ੍ਰਧਾਨ ਬਲਵੀਰ ਕੌਰ, ਬਲਾਕ ਪ੍ਰਧਾਨ ਬਲਵਿੰਦਰ ਕੌਰ  ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । ਆਂਗਣਵਾੜੀ ਵਰਕਰਾਂ ਜਦੋਂ ਪ੍ਰਦਰਸ਼ਨ ਕਰ ਰਹੀਆਂ ਸਨ ਤਾਂ ਐਸ.ਐਚ.ਓ. ਥਾਣਾ ਸਿਟੀ-2 ਨੇ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਖੋਹ ਕੇ ਲੈ ਗਏ । ਪ੍ਰਸ਼ਾਸ਼ਨ ਖਿਲਾਫ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਪਸ ਲਈ ਗਈ ਅਤੇ ਥਾਣਾ ਸਿਟੀ-2 ਦੇ ਸਾਹਮਣੇ ਫਿਰ ਪੁਤਲਾ ਫੂਕਿਆ ਗਿਆ।  ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੀਆਂ ਆਗੂਆਂ ਨੇ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ ਜੀ ਐਸ ਵਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂ ਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇਂ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ  ਰਹੀਆਂ ਹਨ । ਉਹਨਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਵਿੱਚ ਇਸ ਪ੍ਰਤੀ ਗੁੱਸੇ ਦੀ ਲਹਿਰ ਹੈ । ਉਹਨਾਂ ਦੋਸ਼ ਲਗਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਏ ਤੇ ਹੋਏ ਸਮਝੌਤੇ ਅਨੁਸਾਰ ਵਾਪਸ ਨਹੀਂ ਕੀਤੇ ਗਏ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ । ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।  ਉਹਨਾਂ  ਦੱਸਿਆ ਕਿ ਜਥੇਬੰਦੀ ਵੱਲੋਂ 2 ਅਕਤੂਬਰ  ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ । ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ , ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ।  ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਇਸ ਮੌਕੇ  ਪ੍ਰੀਤ ਕੌਰ, ਕਰਮਜੀਤ ਕੌਰ, ਜਗਸੀਰ ਕੌਰ, ਰਾਣੀ ਕੌਰ, ਸੁਖਵਿੰਦਰ ਕੌਰ, ਡਿੰਪਲ ਕੌਰ, ਗੁਰਨਾਮ ਕੌਰ, ਹਰਜਿੰਦਰ ਕੌਰ, ਸੀਮਾ ਰਾਣੀ, ਹਰਵਿੰਦਰ ਕੌਰ, ਵੀਰਪਾਲ ਕੌਰ, ਮੋਨਾ ਰਾਣੀ, ਜਸਵਿੰਦਰ ਕੌਰ, ਕਿਰਨਦੀਪ ਕੌਰ ਆਦਿ ਹਾਜ਼ਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ